ਪੜਚੋਲ ਕਰੋ

Kunwar Vijay Partap ਨੇ ਕੀਤਾ ਵੱਡਾ ਧਮਾਕਾ! ਆਪ 'ਚ ਭੂਚਾਲ

ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨਗਰ ਨਿਗਮ ਦੀ ਚੋਣ ਮਗਰੋਂ ਜਿੱਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਦਾ ਖੁਲਾਸਾ ਕਰਕੇ ਆਪਣੀ ਹੀ ਪਾਰਟੀ ਲਈ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਬੇਸ਼ੱਕ ਕੁੰਵਰ ਵਿਜੈ ਪ੍ਰਤਾਪ ਨੇ ਕਿਸੇ ਲੀਡਰ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਪਰ ਉਨ੍ਹਾਂ ਕਿਹਾ ਕਿ ਉਹ ਇਹ ਸਮੁੱਚਾ ਮਾਮਲਾ ਪਾਰਟੀ ਪੱਧਰ ’ਤੇ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਧਿਆਨ ਵਿੱਚ ਵੀ ਲਿਆ ਚੁੱਕੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਾਰਟੀ ਵਿੱਚ ਕੁਝ ਅਪਰਾਧਕ ਤੱਤ ਸ਼ਾਮਲ ਕੀਤੇ ਗਏ ਹਨ ਜਿਨ੍ਹਾਂ ਨੂੰ ਉਹ ਪੁਲਿਸ ਅਧਿਕਾਰੀ ਦੇ ਕਾਰਜਕਾਲ ਤੋਂ ਜਾਣਦੇ ਹਨ।

ਦਰਅਸਲ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਹੀ ਪਾਰਟੀ ਦੇ ਕੁਝ ਆਗੂਆਂ ’ਤੇ ਬਿਨਾਂ ਨਾ ਲਏ ਸਵਰਾਜ ਦਾ ਸਿਧਾਂਤ ਤਿਆਗਣ ਦਾ ਦੋਸ਼ ਲਾਇਆ ਹੈ। ਅੰਮ੍ਰਿਤਸਰ ਵਿਖੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਕਿ ਨਗਰ ਨਿਗਮ ਦੀ ਚੋਣ ਮਗਰੋਂ ਜਿੱਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਕੀਤੀ ਜਾ ਰਹੀ ਹੈ ਜੋ ਸਵਰਾਜ ਦੇ ਸਿਧਾਂਤ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸੇ ਸਿਧਾਂਤ ਨੂੰ ਲੈ ਕੇ ਪਾਰਟੀ 2022 ਵਿੱਚ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ ਪਰ ਅੱਜ ਸਿਧਾਂਤ ਨੂੰ ਤਿਆਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣਾ ਹੈ ਤਾਂ ਜਿੱਤੇ ਹੋਏ ਨੁਮਾਇੰਦਿਆਂ ਦੀ ਖ਼ਰੀਦੋ-ਫਰੋਖ਼ਤ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਤਣ ਵਾਲਾ ਚਾਹੇ ਕਿਸੇ ਵੀ ਪਾਰਟੀ ਦਾ ਨੁਮਾਇੰਦਾ ਹੋਵੇ, ਉਸ ਨੂੰ ਉਸੇ ਰੂਪ ਵਿੱਚ ਸਵੀਕਾਰ ਕਰਨਾ ਚਾਹੀਦਾ ਹੈ।

ਦੱਸ ਦਈਏ ਕਿ ਨਗਰ ਨਿਗਮ ਚੋਣਾਂ ਵਿੱਚ 85 ਸੀਟਾਂ ਵਿੱਚੋਂ ‘ਆਪ’ ਨੂੰ ਸਿਰਫ਼ 24 ਸੀਟਾਂ ਮਿਲੀਆਂ ਸਨ ਜਦੋਂਕਿ ਕਾਂਗਰਸ ਨੇ 40 ਸੀਟਾਂ ’ਤੇ ਜਿੱਤ ਦਰਜ ਕੀਤੀ ਸੀ। ‘ਆਪ’ ਆਗੂਆਂ ਵੱਲੋਂ ਹਾਲ ਹੀ ਵਿੱਚ ਛੇ ਆਜ਼ਾਦ ਤੇ ਇੱਕ ਸਿਆਸੀ ਪਾਰਟੀ ਦੇ ਕੌਂਸਲਰ ਸਮੇਤ ਸੱਤ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ‘ਆਪ’ ਵੱਲੋਂ ਜਿਨ੍ਹਾਂ ਆਜ਼ਾਦ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਉਹ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਸਮਰਥਕ ਕੌਂਸਲਰ ਸਨ। ਇਸ ਸਬੰਧੀ ‘ਆਪ’ ਆਗੂਆਂ ’ਤੇ ਖ਼ਰੀਦੋ-ਫਰੋਖ਼ਤ ਕਰਨ ਦੇ ਦੋਸ਼ ਵੀ ਲੱਗੇ ਹਨ। 

ਹਾਲਾਂਕਿ, ਬੀਤੇ ਦਿਨੀਂ ਇੱਕ ਕੈਬਨਿਟ ਮੰਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਸੀ ਕਿ ਨਗਰ ਨਿਗਮ ਵਿੱਚ ‘ਆਪ’ ਦਾ ਮੇਅਰ ਬਣੇਗਾ। ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਖ਼ਰੀਦੇ ਗਏ ਕੌਂਸਲਰ ਜਾਂ ਖ਼ਰੀਦਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਂ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਹ ਸਿਧਾਂਤਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਵਿੱਚ ਅੰਮ੍ਰਿਤਸਰ ਦੇ ਲੋਕਾਂ ਨੇ ਕਿਸੇ ਨੂੰ ਵੀ ਬਹੁਮਤ ਨਹੀਂ ਦਿੱਤਾ ਜਿਸ ਤੋਂ ਸਪਸ਼ਟ ਹੈ ਕਿ ਲੋਕਾਂ ਨੇ ਕਿਸੇ ’ਤੇ ਵੀ ਵਿਸ਼ਵਾਸ ਨਹੀਂ ਕੀਤਾ।

ਹੋਰ ਵੇਖੋ
Sponsored Links by Taboola

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News : 30 ਸਾਲਾ ਪੁੱਤ ਦਾ ਪਰਿਵਾਰ ਨੇ ਰੁਕਵਾਇਆ ਅੰਤਿਮ ਸਸਕਾਰ , ਸ਼ਮਸ਼ਾਨਘਾਟ ਤੋਂ ਵਾਪਸ ਲਿਆਂਦੀ ਲਾਸ਼
Punjab News : 30 ਸਾਲਾ ਪੁੱਤ ਦਾ ਪਰਿਵਾਰ ਨੇ ਰੁਕਵਾਇਆ ਅੰਤਿਮ ਸਸਕਾਰ , ਸ਼ਮਸ਼ਾਨਘਾਟ ਤੋਂ ਵਾਪਸ ਲਿਆਂਦੀ ਲਾਸ਼
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
Punjab News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
ਲੁਧਿਆਣਾ 'ਚ ਭਗਵਾਨ ਵਾਲਮੀਕੀ ਦਾ ਫਾੜਿਆ ਹੋਰਡਿੰਗ, ਲੋਕਾਂ ਨੇ ਦੋਸ਼ੀ ਕਾਬੂ ਕਰਕੇ ਚਾੜਿਆ ਕੁਟਾਪਾ, FIR ਦਰਜ
ਲੁਧਿਆਣਾ 'ਚ ਭਗਵਾਨ ਵਾਲਮੀਕੀ ਦਾ ਫਾੜਿਆ ਹੋਰਡਿੰਗ, ਲੋਕਾਂ ਨੇ ਦੋਸ਼ੀ ਕਾਬੂ ਕਰਕੇ ਚਾੜਿਆ ਕੁਟਾਪਾ, FIR ਦਰਜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget