Amritsar News | ਲੰਬੜਦਾਰ ਕਤਲ ਮਾਮਲੇ 'ਚ ਲਾਇਸੰਸੀ ਪਿਸਤੋਲ, ਛੇ ਜਿੰਦਾ ਰੋਂਦ ਸਮੇਤ ਦੋਸ਼ੀ ਗ੍ਰਿਫਤਾਰ | abp Sanjha
#amritsarmurdernews
ਅੰਮ੍ਰਿਤਸਰ ਦੇ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਅਤੇ ਨਸ਼ੇ ਤੇ ਲੁੱਟਾਂ ਖੋਹਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਕਥਨੰਗਲ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪਿਛਲੇ ਦਿਨੀ ਇੱਕ ਲੰਬਰਦਾਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਦੋਸ਼ੀਆਂ ਵਿੱਚੋਂ ਤਿੰਨ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਦਿਹਾਤੀ ਜਸਪਾਲ ਸਿੰਘ ਢਿੱਲੋ ਨੇ ਕਿਹਾ ਕਿ ਸਬ ਇੰਸਪੈਕਟਰ ਖੁਸ਼ਬੂ ਸ਼ਰਮਾ ਮੁੱਖ ਅਫਸਰ ਥਾਣਾ ਕੱਥੂਨੰਗਲ ਜੀ ਵੱਲੋ ਪਿਛਲੇ ਦਿਨੀ ਪਿੰਡ ਸਰਹਾਲਾ ਵਿਖੇ ਲੰਬਰਦਾਰ ਭਗਵੰਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਿਸ ਦੇ ਚਲਦੇ ਛੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦੇ ਚਲਦੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਵਿੱਚ ਹੀ ਕਤਲ ਦੇ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਉਹਨਾਂ ਕਿਹਾ ਕਿ 25-09-2024 ਨੂੰ ਵਕਤ ਕ੍ਰੀਬ 6:30 ਵਜੇ ਸ਼ਾਮ ਦਾ ਹੋਵੇਗਾ ਕਿ ਇੱਕ ਗੱਡੀ ਸਵਿਫਟ ਰੰਗ ਚਿੱਟਾ ਅਤੇ ਇੱਕ ਗੱਡੀ ਵੈਨਿਉ ਰੰਗ ਚਿੱਟਾ ਤੇ ਸਵਾਰ ਹੋ ਕੇ ਅਮਨਪ੍ਰੀਤ ਸਿੰਘ ਪੁੱਤਰ ਬਖਤਾਵਰ ਸਿੰਘ,ਦਲੇਰ ਸਿੰਘ ਪੁੱਤਰ ਮਲਕੀਤ ਸਿੰਘ, ਜਗਮਨਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀਆਨ ਮਰੜੀ ਕਲ੍ਹਾ ਅਤੇ ਹੋਰ ਤਿੰਨ ਚਾਰ ਵਿਅਕਤੀ ਆਪਣੇ ਆਪਣੇ ਹਥਿਆਰਾਂ ਸਮੇਤ ਆਏ ਅਤੇ ਭਗਵੰਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸਰਹਾਲਾ ਦੇ ਘਰ ਦਾਖਲ ਹੋ ਕੇ ਭਗਵੰਤ ਸਿੰਘ ਦੇ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ। ਜਿਸਤੇ ਪੁਲਿਸ ਪਾਰਟੀ ਵੱਲੋ ਮੁਸਤੈਦੀ ਨਾਲ ਕੰਮ ਕਰਦੇ ਹੋਏ ਤਕਨੀਕੀ ਸਹਾਇਤ ਅਤੇ ਮੁਖਬਰ ਖਾਸ ਦੀ ਇਤਲਾਹ ਪਰ ਮੁਕੱਦਮਾ ਉਕਤ ਦੇ ਦੋਸ਼ੀ ਅਮਨਪ੍ਰੀਤ ਸਿੰਘ, ਦਲੇਰ ਸਿੰਘ ਅਤੇ ਜਗਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਪਾਸੋ ਇੱਕ ਗੱਡੀ ਸਵੀਫਟ ਰੰਗ ਚਿੱਟਾ ਨੰਬਰੀ PB 81 1214 ਅਤੇ ਇੱਕ ਲਾਇਸੈਂਸੀ ਰਿਵਾਲਵਰ ਬ੍ਰਾਮਦ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਬਾਕੀ ਸਾਥੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ ।
#amritsarnews #amritsarlatestnews #punjabnews