Sri Nagar | Bir Singh | ਸ਼ਹੀਦੀ ਸਮਾਗਮ 'ਚ ਪਾਏ ਭੰਗੜੇ, ਸਰਕਾਰੀ ਸਮਾਗਮ ਚ ਗੁਰੂਆਂ ਦਾ ਅਪਮਾਣ? SGPC|Harjot Bains
ਸ਼ਹੀਦੀ ਸਮਾਗਮ 'ਚ ਪਾਏ ਭੰਗੜੇ, ਸਰਕਾਰੀ ਸਮਾਗਮ 'ਚ ਗੁਰੂਆਂ ਦਾ ਅਪਮਾਣ ? SGPC|Harjot Bains ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ ਮਨੋਰੰਜਨ ਪ੍ਰਦਰਸ਼ਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿਚ ਜਿਸ ਤਰ੍ਹਾਂ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਵਿਰੁੱਧ ਪੇਸ਼ਕਾਰੀਆਂ ਕੀਤੀਆਂ ਗਈਆਂ ਉਸ ਨਾਲ ਸ਼ਹਾਦਤ ਦੇ ਸੰਕਲਪ ਦੇ ਨਾਲ ਨਾਲ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਭਾਰੀ ਸੱਟ ਵੱਜੀ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸਰਵਉੱਚ ਤੇ ਲਾਸਾਨੀ ਹੈ। ਇਸ ਲਈ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਹਰ ਸਮਾਗਮ ਦੀ ਰੂਪਰੇਖਾ ਸਿੱਖ ਮਰਿਆਦਾ, ਸ਼ਰਧਾ, ਸੰਜਮ ਅਤੇ ਗੁਰਬਾਣੀ ਦੇ ਸਤਿਕਾਰ ਦੀ ਭਾਵਨਾ ਦੇ ਅਨੁਕੂਲ ਹੋਣੀ ਲਾਜ਼ਮੀ ਹੈ। ਪਰ ਭਾਸ਼ਾ ਵਿਭਾਗ ਪੰਜਾਬ ਨੇ ਇਸ ਮੌਕੇ ਨੂੰ ਮਨੋਰੰਜਨ ਦਾ ਸਾਧਨ ਬਣਾ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ’ਤੇ ਗਹਿਰੀ ਸੱਟ ਮਾਰੀ ਹੈ।






















