ਬਿਕਰਮ ਮਜੀਠੀਆ 'ਤੇ ਸ਼ਿਕੰਜਾ, ਕਿਸ ਦਾ ਹੈ Master Plan ? | Sukhbir Badal | Bikram Majithia
ਸੁਖਬੀਰ ਬਾਦਲ ਨੇ ਪੁਲਿਸ ਹਿਰਾਸਤ ਵਿੱਚੋਂ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ- ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੂਰੇ ਪੰਜਾਬ 'ਤੇ ਕਬਜ਼ਾ ਕਰ ਲਿਆ ਹੈ। ਕੇਜਰੀਵਾਲ ਅਕਾਲੀ ਦਲ ਅਤੇ ਇਸਦੇ ਵਰਕਰਾਂ ਤੋਂ ਇੰਨਾ ਡਰਿਆ ਹੋਇਆ ਹੈ ਕਿ ਅਕਾਲੀ ਦਲ ਦੇ ਆਗੂਆਂ ਨੂੰ ਸ਼ਹਿਰਾਂ ਤੇ ਪਿੰਡਾਂ ਵਿੱਚ ਉਨ੍ਹਾਂ ਦੇ ਘਰਾਂ ਵਿੱਚ ਕੈਦ ਕਰਕੇ ਰੱਖਿਆ ਗਿਆ ਹੈ।
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਇਸ ਮੌਕੇ ਸੁਖਬੀਰ ਬਾਦਲ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਤੇ ਪੂਰੇ ਪੰਜਾਬ ਵਿੱਚ ਵਰਕਰਾਂ ਦੀ ਵੀ ਧਰ ਪਕੜ ਹੋਈ। ਇਸ ਮੌਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਰੱਜ ਕੇ ਕੋਸਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਹੰਕਾਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਲਗਾਈ ਅਣਐਲਾਨੀ ਐਂਮਰਜੈਂਸੀ ! ਇਹ ਸਾਨੂੰ ਗ੍ਰਿਫਤਾਰ ਕਰਕੇ ਡਰਾ ਨਹੀਂ ਸਕਦੇ ! ਇੱਕ ਇੱਕ ਅਕਾਲੀ ਵਰਕਰ ਆਪ ਸਰਕਾਰ ਦੇ ਧੱਕੇ ਅੱਗੇ ਡੱਟ ਕੇ ਖੜੇਗਾ ਤੇ ਲੜਾਈ ਲੜੇਗਾ !ਭਗਵੰਤ ਮਾਨ ਦੀ ਬੌਖਲਾਹਟ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਬੁਲੰਦ ਹੌਂਸਲੇ ਦੇਖ ਘਬਰਾ ਗਿਆ ਹੈ






















