Sukhjinder Randhawa|ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ|abp sanjha
ਰੰਧਾਵਾ ਨੇ ਵੀਰਵਾਰ ਦੇਰ ਰਾਤ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਮਿਲਣ ਤੋਂ ਸਿਰਫ਼ ਇੱਕ ਘੰਟੇ ਬਾਅਦ ਹੀ ਉਸ ’ਤੇ ਗੋਲੀਬਾਰੀ ਕੀਤੀ ਗਈ ਅਤੇ ਗੈਂਗਸਟਰ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸੁਖਜਿੰਦਰ ਰੰਧਾਵਾ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਗੈਂਗਸਟਰਾਂ ਦਾ ਅੱਡਾ ਬਣਾ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਫਤਿਹਗੜ੍ਹ ਚੂੜੀਆਂ ਕਸਬੇ ਦੇ ਪਰਮਿੰਦਰ ਸਿੰਘ ਦੇ ਟਰਬਨ ਸੈਂਟਰ ’ਤੇ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਚਲਾਈਆਂ। ਇਹ ਘਟਨਾ ਵੀਰਵਾਰ ਸਵੇਰੇ 11 ਵਜੇ ਵਾਪਰੀ। ਉਕਤ ਘਟਨਾ ਤੋਂ ਇੱਕ ਘੰਟਾ ਪਹਿਲਾਂ ਤੱਕ ਰੰਧਾਵਾ ਦਾ ਪੁੱਤਰ ਉੱਥੇ ਮੌਜੂਦ ਸੀ। ਜਿਸ ਕਾਰਨ ਉਨ੍ਹਾਂ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ।






















