Sukhpal Khaira | ਸੁਖਪਾਲ ਖਹਿਰਾ ਖਿਲਾਫ਼ ਕੇਸ ਦਰਜ, CM ਭਗਵੰਤ ਮਾਨ ਦੇ OSD ਨੇ ਕੀਤਾ ਮਾਣਹਾਨੀ ਕੇਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਖਹਿਰਾ ਨੇ ਉਨ੍ਹਾਂ ਖ਼ਿਲਾਫ਼ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ ਹਨ। ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਪੰਜ ਦਿਨ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਸੀ, ਜਿਸ ਵਿੱਚ 72 ਘੰਟਿਆਂ ਦੇ ਅੰਦਰ ਜਨਤਕ ਅਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਸੀ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ, ਬੇਬੁਨਿਆਦ ਅਤੇ ਮਨਘੜਤ ਦੋਸ਼ ਲਗਾਏ ਹਨ, ਜਿਸ ਨਾਲ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੋਮਵਾਰ ਤੱਕ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ। ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਖਹਿਰਾ ਲਗਾਤਾਰ 'ਆਪ' ਸਰਕਾਰ ਅਤੇ ਮੁੱਖ ਮੰਤਰੀ ਮਾਨ ਨੂੰ ਨਿਸ਼ਾਨਾ ਬਣਾ ਰਹੇ ਹਨ।

JOIN US ON

Telegram
Sponsored Links by Taboola