ਲੈਂਡ ਪੂਲਿੰਗ ਪਾਲਿਸੀ ਦਾ ਇੰਝ ਹੋਵੇਗਾ ਹੱਲ ਅੰਮ੍ਰਿਤਪਾਲ ਦੀ ਪਾਰਟੀ ਦਾ ਐਲਾਨ
ਪਾਰਲੀਮੈਂਟ ਪਾਰਟੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ, ਭਾਈ ਗੁਰਚਰਨ ਸਿੰਘ ਕੋਮੀ ਇਨਸਾਫ ਮੋਰਚਾ ਅਤੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੇ ਵੱਲੋਂ ਕੀਤਾ ਗਿਆ।
ਇਸ ਦੌਰਾਨ ਹਲਕਾ ਘਨੋਰ ਦੀ ਪੰਜ ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਬਲਾਕ ਘਨੌਰ ਦੀ ਪੰਜ ਮੈਂਬਰੀ ਕਮੇਟੀ ਦਾ ਧੰਨਵਾਦ ਕਰਦੇ ਹੋਇਆਂ ਕਿਹਾ ਕਿ ਬਲਾਕ ਘਨੌਰ ਦੀ ਕਮੇਟੀ ਦੇ ਵੱਲੋਂ ਜੋ ਇਹ ਉਪਰਾਲਾ ਕੀਤਾ ਗਿਆ ਹੈ ਉਹ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਿੱਚ ਪਾਰਟੀ ਨੂੰ ਮਜਬੂਤ ਕਰਨ ਤੇ ਵੱਧ ਤੋਂ ਵੱਧ ਵਰਕਰਾਂ ਨੂੰ ਪਾਰਟੀ ਦੇ ਨਾਲ ਜੋੜਨ ਤੇ ਪਾਰਟੀ ਵਰਕਰਾਂ ਦੇ ਨਾਲ ਖੜਨ ਦੇ ਲਈ ਤੇ ਪਾਰਟੀ ਨੂੰ ਮਜਬੂਤ ਕਰਨ ਦੇ ਲਈ ਇਹ ਦਫਤਰ ਅਹਿਮ ਸਿੱਧ ਹੋਵੇਗਾ।






















