Virsa Singh Valtoha| ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ..

Continues below advertisement

Virsa Singh Valtoha| ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ..

ਪੰਜਾਬ ਦੀ ਸਿਆਸੀ ਗਲਿਆਰਿਆਂ ਤੋਂ ਵੱਡੀ ਖਬਰ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਗਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸੁਨੇਹਾ ਸਾਂਝਾ ਕਰਦੇ ਹੋਏ ਇਹ ਜਾਣਕਾਰੀ ਖੁਦ ਦਿੱਤੀ ਹੈ। 

ਦੱਸ ਦਈਏ ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ RSS ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ 'ਤੇ ਵਿਰਸਾ ਸਿੰਘ ਵਲਟੋਹਾ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਦੋਸ਼ ਸਾਬਿਤ ਹੋਣ 'ਤੇ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਬਾਹਰ ਕਰਨ ਦੇ ਹੁਕਮ ਸੁਣਾਏ ਹਨ। ਉੱਥੇ ਹੀ ਵਿਰਸਾ ਸਿੰਘ ਵਲਟੋਹਾ 'ਤੇ 10 ਸਾਲ ਦੀ ਪਾਬੰਦੀ ਦੇ ਹੁਕਮ ਸੁਣਾਏ ਸਨ।

Continues below advertisement

JOIN US ON

Telegram