Amit shah In Manimajra |ਚੰਡੀਗੜ੍ਹ ਦੇ ਮਨੀਮਾਜਰਾ 'ਚ ਅਮਿਤ ਸ਼ਾਹ - ਦੇਣ ਜਾ ਰਹੇ ਵੱਡੀ ਸੌਗਾਤ
Amit shah In Manimajra |ਚੰਡੀਗੜ੍ਹ ਦੇ ਮਨੀਮਾਜਰਾ 'ਚ ਅਮਿਤ ਸ਼ਾਹ - ਦੇਣ ਜਾ ਰਹੇ ਵੱਡੀ ਸੌਗਾਤ
ਚੰਡੀਗੜ੍ਹ ਦੇ ਮਨੀਮਾਜਰਾ 'ਚ ਅਮਿਤ ਸ਼ਾਹ
24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕਰਨਗੇ ਉਦਘਾਟਨ
75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪ੍ਰੋਜੈਕਟ
22 ਕਿਲੋਮੀਟਰ ਲੰਬੀ ਸਪਲਾਈ ਪਾਈਪਲਾਈਨ ਵਿਛਾਈ
ਮਨੀਮਾਜਰਾ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਫਾਇਦਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ
ਇਥੇ ਉਹ ਮਨੀਮਾਜਰਾ ਚ ਵਿੱਚ ਸ਼ਹਿਰ ਦੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨਗੇ
ਜਿਸ ਨਾਲ ਸ਼ਹਿਰ ਚ ਖਰਾਬ ਗੰਦੇ ਪਾਣੀ ਦੀ ਸਮੱਸਿਆ ਖਤਮ ਹੋ ਜਾਵੇਗੀ |
ਉਦਘਾਟਨੀ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਹੋਣਗੇ।
ਅਧਿਕਾਰੀਆਂ ਨੇ ਦੱਸਿਆ ਕਿ 75 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨਾਲ ਮਨੀਮਾਜਰਾ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਫਾਇਦਾ ਹੋਵੇਗਾ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਕੁੱਲ 22 ਕਿਲੋਮੀਟਰ ਲੰਬੀ ਸਪਲਾਈ ਪਾਈਪਲਾਈਨ ਵਿਛਾਈ ਗਈ ਹੈ। ਇਸ ਤੋਂ ਇਲਾਵਾ 20 ਲੱਖ ਗੈਲਨ ਦੇ ਦੋ ਭੂਮੀਗਤ ਜਲ ਭੰਡਾਰ ਵੀ ਬਣਾਏ ਗਏ ਹਨ।
ਇਨ੍ਹਾਂ ਵਿੱਚ ਮਾਡਰਨ ਹਾਊਸਿੰਗ ਕੰਪਲੈਕਸ, ਸ਼ਿਵਾਲਿਕ ਐਨਕਲੇਵ, ਇੰਦਰਾ ਕਲੋਨੀ ਅਤੇ ਸ਼ਾਸਤਰੀ ਨਗਰ ਵਿੱਚ ਰਹਿਣ ਵਾਲੇ ਲੋਕ ਵੀ ਸ਼ਾਮਲ ਹਨ।
ਪ੍ਰੋਜੈਕਟ ਦੇ ਬਾਕੀ ਉਦੇਸ਼ਾਂ ਵਿੱਚ ਲੀਕੇਜ ਨੂੰ ਘਟਾਉਣਾ, ਸਮਾਰਟ ਮੀਟਰਿੰਗ, ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਊਰਜਾ ਦੀ ਖਪਤ ਦੀ ਨਿਗਰਾਨੀ ਸ਼ਾਮਲ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਹੈ। ਇਸੇ ਟੀਮ ਦੀ ਨਿਗਰਾਨੀ ਹੇਠ ਉਦਘਾਟਨੀ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ।