CM Bhagwant Mann ਨੇ Captain Amarinder Singh ਦੀ ਮੰਡੀਆਂ ਦੀ ਫੇਰੀ ਬਾਰੇ ਕਸਿਆ ਤੰਜ
CM Bhagwant Mann ਨੇ Captain Amarinder Singh ਦੀ ਮੰਡੀਆਂ ਦੀ ਫੇਰੀ ਬਾਰੇ ਕਸਿਆ ਤੰਜ
ਭਗਵੰਤ ਮਾਨ ਨੇ ਕਿਹਾ ਕਿ ਵੋਟਾ ਦੇ ਲਾਲਚ ਨੂੰ ਹੁਣ ਕੈਪਟਨ ਅਮਰਿੰਦਰ ਸਿੰਘ ਢਾਈ ਸਾਲਾਂ ਬਾਅਦ ਪੰਜਾਬ ਚ ਦਿਖਾਈ ਦਿਤੇ ਹਨ। ਜਦੋ ਕੰਮ ਕਰਾਉਣੇ ਸੀ ਮੁਖ ਮੰਤਰੀ ਰਹਿੰਦੇ ਹੋਏ ਉਸ ਸਮੇਂ ਕਿਉ ਨਹੀਂ ਕਰਵਾਏ ਕੰਮ
ਝੋਨੇ ਦੀ ਫ਼ਸਲ ਦਾ ਇਹ ਹਾਲ ਸੀਐਮ ਭਗਵੰਤ ਮਾਨ ਕਰਕੇ ਹੋਇਆ-ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਢਾਈ ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਦੇ ਨਾਲ ਫ਼ਤਿਹਜੰਗ ਬਾਜਵਾ, ਜੈ ਇੰਦਰ ਕੌਰ ਵੀ ਮੌਜੂਦ ਰਹੇ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ, ਮਿੱਲਰਾਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਲੈ ਕੇ ਕੇਂਦਰ ਸਰਕਾਰ ਕੋਲ ਜਾਣਗੇ ਤੇ ਜੋ ਵੀ ਮਸਲਾ ਹੈ ਉਸ ਨੂੰ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਪ੍ਰਧਾਨ ਮੰਤਰੀ ਇਸ ਵੇਲੇ ਵਿਦੇਸ਼ ਵਿਚ ਹਨ, ਜਦੋਂ ਉਹ ਵਾਪਸ ਪਰਤਣਗੇ ਤਾਂ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਸਾਰੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ।