
ਪੰਜਾਬ ਸਰਕਾਰ ਮੰਗਾਂ ਤੋਂ ਭੱਜੀ, ਹੁਣ ਕਿਸਾਨਾਂ ਨੇ ਕਰਤਾ ਵੱਡਾ ਐਲਾਨ| SKM | Bhagwant Mann|Kisan
Farmer Protest |ਪੰਜਾਬ ਸਰਕਾਰ ਮੰਗਾਂ ਤੋਂ ਭੱਜੀ, ਹੁਣ ਕਿਸਾਨਾਂ ਨੇ ਕਰਤਾ ਵੱਡਾ ਐਲਾਨ| SKM | Bhagwant Mann|Kisan
ਹਰਿੰਦਰ ਸਿੰਘ ਲੱਖੋਵਾਲ ਅਤੇ ਸੁੱਖ ਗਿੱਲ ਮੋਗਾ ਨੇ ਦੱਸਿਆ ਕਿ ਮੀਟਿੰਗ ਵਿੱਚ ‘ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਮੁੱਢੋਂ ਰੱਦ ਕਰਨ ਸਣੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਈ 5 ਮਾਰਚ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ’ਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਪਿੰਡ ਪੱਧਰ ’ਤੇ ਕਿਸਾਨਾਂ ਅਤੇ ਕਾਸ਼ਤਕਾਰਾਂ ਦੀ ਲਾਮਬੰਦੀ ਕੀਤੀ ਜਾਵੇਗੀ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ।
ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੇ ਫ਼ੈਸਲੇ ਅਨੁਸਾਰ 9 ਫਰਵਰੀ ਨੂੰ ਪੰਜਾਬ ਭਰ ਵਿੱਚ ਸਾਰੇ ਲੋਕ ਸਭਾ ਮੈਂਬਰਾਂ ਅਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਖੇਤੀ ਮੰਡੀਕਰਨ ਨੀਤੀ ਨੂੰ ਰੱਦ ਕਰਨ ਲਈ ਕਿਸਾਨਾਂ ਦੀ ਆਵਾਜ਼ ਬਣ ਕੇ ਕੇਂਦਰ ’ਤੇ ਦਬਾਅ ਪਾਇਆ ਜਾਵੇ। ਉਨ੍ਹਾਂ ਦੱਸਿਆ ਕਿ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ 15 ਫਰਵਰੀ ਕਿਸਾਨ ਭਵਨ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ।