Chandigarh ਦੀ ਧਰਤੀ 'ਤੇ ਡਟੇ ਕਿਸਾਨ ! ਹੁਣ ਨਹੀਂ ਮੁੜਦੇ ਵਾਪਸ
Chandigarh ਦੀ ਧਰਤੀ 'ਤੇ ਡਟੇ ਕਿਸਾਨ ! ਹੁਣ ਨਹੀਂ ਮੁੜਦੇ ਵਾਪਸ
ਚੰਡੀਗੜ੍ਹ ਦੇ ਸੈਕਟਰ 34 ਦੇ ਦੁਸ਼ਹਿਰਾ ਗਰਾਊਂਡ ਵਿੱਚ ਵੱਡੀ ਗਿਣਤੀ ਦੇ ਵਿੱਚ ਕਿਸਾਨ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਪੰਜ ਦਿਨਾਂ ਤੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੱਕਾ ਮੋਰਚਾ ਵੀ ਲਾਇਆ ਜਾ ਸਕਦਾ ਹੈ। ਕਿਸਾਨਾਂ ਦੇ ਧਰਨੇ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਤੈਨਾਤ ਕੀਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਐਤਵਾਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾ ਰਿਹਾ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ 5 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨ ਦੁਪਹਿਰ 12 ਵਜੇ ਤੱਕ ਉੱਥੇ ਪਹੁੰਚਣੇ ਸ਼ੁਰੂ ਹੋ ਗਏ ਹਨ।






















