ਪੜਚੋਲ ਕਰੋ
ਨੌਕਰੀਆਂ ਹੀ ਨੌਕਰੀਆਂ, ਕੈਬਿਨੇਟ ਨੇ ਲਿਆ ਵੱਡਾ ਫੈਸਲਾ
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਅੱਜ 2 ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ਵਿੱਚ ਸੀਜੀਸੀ ਯੂਨੀਵਰਸਿਟੀ ਝੰਜੇੜੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਹੁਸ਼ਿਆਰਪੁਰ ਸ਼ਾਮਲ ਹਨ। ਦੋਵੇਂ ਯੂਨੀਵਰਸਿਟੀਆਂ ਜਲਦੀ ਹੀ ਹੋਂਦ ਵਿੱਚ ਆਉਣਗੀਆਂ।
ਇਸ ਦੇ ਨਾਲ ਹੀ ਪੰਜਾਬ ਵਿੱਚ ਬਲਦ ਦੌੜ ਮੁੜ ਸ਼ੁਰੂ ਕਰਨ ਲਈ ਵਿਧਾਨ ਸਭਾ ਸੈਸ਼ਨ ਵਿੱਚ ਇੱਕ ਐਕਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ 3600 ਅਧਿਆਪਕ ਭਰਤੀ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਪ੍ਰੈਸ ਕਾਨਫਰੰਸ ਵਿੱਚ ਮੌਜੂਦ ਸਨ।
Tags :
ABP Sanjhaਹੋਰ ਵੇਖੋ






















