ਸਕੂਲਾਂ 'ਚ ਹੋਵੇਗੀ ਮੈਗਾ ਪੀਟੀਐਮ, ਸੀਐਮ ਅਤੇ ਵਿਧਾਇਕ ਕਰਨਗੇ ਸ਼ਿਰਕਤ

 ਪੰਜਾਬ ਵਿੱਚ ਭਲਕੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਹੋਵੇਗੀ। ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ। CM ਭਗਵੰਤ ਮਾਨ ਖੁਦ ਇਕ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ (ਸੋਮਵਾਰ) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਵੀ ਇਨ੍ਹਾਂ ਪੀ.ਟੀ.ਐਮਜ਼ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਕਿਉਂਕਿ ਸੂਬੇ ਦੇ ਸਕੂਲਾਂ ਦਾ ਵਿਕਾਸ ਇਨ੍ਹਾਂ ਤੋਂ ਬਿਨਾਂ ਸੰਭਵ ਨਹੀਂ ਹੈ। ਕਿਉਂਕਿ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਕੰਮ ਹੁੰਦੇ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਮੈਗਾ ਪੀਟੀਐਮ ਮੀਟਿੰਗ ਸਵੇਰੇ 9.30 ਤੋਂ ਦੁਪਹਿਰ 2.30 ਵਜੇ ਤੱਕ ਚੱਲੇਗੀ। ਇਸ ਦੌਰਾਨ ਸਕੂਲਾਂ ਵਿੱਚ ਪਹੁੰਚਣ ਵਾਲੇ ਮਾਪਿਆਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। 

JOIN US ON

Telegram
Sponsored Links by Taboola