Jathedar Kuldeep Singh Gargaj ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

 

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਅਤੇ ਅਕਾਲ ਤਖ਼ਤ ਕੇ ਕਾਰਜਕਾਰੀ ਜਥੇਦਾਰ ਵਜੋਂ ਚਾਰਜ ਸੰਭਾਲ ਲਿਆ ਹੈ। ਅੰਮ੍ਰਿਤ ਵੇਲੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਚਾਰਜ ਸੰਭਾਲਣ ਦਾ ਸਿੱਖ ਤੇ ਨਿਹੰਗ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਦੇ ਅਹੁਦਾ ਸੰਭਾਲਣ ਸਬੰਧੀ ਸਮਾਗਮ ਸਵੇਰੇ 10 ਵਜੇ ਕਰਵਾਏ ਜਾਣ ਦੀ ਗੱਲ ਕਹੀ ਗਈ ਸੀ।

ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ।  ਸਾਡੇ ਬਹੁਤੇ ਮਸਲੇ ਗੁਰੂ ਦਰ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰਮਤਿ ਦੀ ਰੋਸ਼ਨੀ ਵਿੱਚ ਦਿੱਤੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਅਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੁਕਮਨਾਮਿਆਂ ’ਤੇ ਵੀ ਲਾਗੂ ਹੁੰਦੀ ਹੈ। ਜਥੇਦਾਰ ਨੇ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਸਿੱਖ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਪ੍ਰੇਮ ਵਿੱਚ ਭਿੱਜ ਕੇ ਹੋਲੇ ਮਹੱਲੇ ਦੀਆਂ ਰੌਣਕਾਂ ਵਿੱਚ ਵਾਧਾ ਕਰਨ।

ਇਸ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਅਚਾਨਕ ਤਖ਼ਤ ਕੇਸਗੜ੍ਹ ਸਾਹਿਬ ਤੋਂ ਦਰਬਾਰ ਸਾਹਿਬ ਅੰਮ੍ਰਿਤਸਰ ਪੁੱਜੇ ਅਤੇ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਬਾਅਦ ਕਾਰਜਭਾਰ ਸਾਂਭ ਲਿਆ ਹੈ, ਜਿੱਥੇ ਸਿਰਫ ਪੰਜ ਪਿਆਰਿਆਂ ਵੱਲੋਂ ਹੀ ਉਨ੍ਹਾਂ ਨੂੰ ਦਸਤਾਰ ਭੇਟ ਕੀਤੀ ਗਈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਪੁਰਾਤਨ ਮੰਗ ਮੁਤਾਬਕ ਅੰਮ੍ਰਿਤਸਰ ਤੇ ਅਨੰਦਪੁਰ ਸਾਹਿਬ ਨੂੰ ਵੀ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਾਏ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਸਤਿਕਾਰਯੋਗ ਹਨ ਅਤੇ ਸਾਬਕਾ ਜਥੇਦਾਰ ਹਨ। ਇਸ ਲਈ ਉਹ ਉਨ੍ਹਾਂ ਬਾਰੇ ਕੁਝ ਨਹੀਂ ਕਹਿਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ 2 ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਲਏ ਗਏ ਫੈਸਲੇ ਬਰਕਰਾਰ ਰਹਿਣਗੇ। ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਾਸਤੇ ਸਾਰੇ ਧੜੇ ਇੱਕ ਬਰਾਬਰ ਹਨ ਅਤੇ ਉਨ੍ਹਾਂ ਦਾ ਪਹਿਲਾ ਕਾਰਜ ਪੰਥ ਨੂੰ ਮਜ਼ਬੂਤ ਕਰਨਾ ਹੈ। ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਇਹ ਦਲ ਸਿੱਖ ਪੰਥ ਦੀਆਂ ਸਤਿਕਾਰਤ ਸੰਸਥਾਵਾਂ ਹਨ। ਜਦ ਤੱਕ ਜੀਵਨ ਹੈ, ਕੁਝ ਕਹਿਣ ਅਤੇ ਸੁਣਨ ਦੀ ਪ੍ਰੰਪਰਾ ਚਲਦੀ ਰਹੇਗੀ।

JOIN US ON

Telegram
Sponsored Links by Taboola