Chandighar mayor election| ਸੁਪਰੀਮ ਕੋਰਟ ਪਹੁੰਚੀ ਗੱਲ, ਮੇਅਰ ਚੋਣ ਵਿਵਾਦ ਦਾ ਨਿਕਲੇਗਾ ਹੱਲ, ਅੱਜ ਸੁਣਵਾਈ
Chandighar mayor election| ਸੁਪਰੀਮ ਕੋਰਟ ਪਹੁੰਚੀ ਗੱਲ, ਮੇਅਰ ਚੋਣ ਵਿਵਾਦ ਦਾ ਨਿਕਲੇਗਾ ਹੱਲ, ਅੱਜ ਸੁਣਵਾਈ
#Chandighar #mayorelection #supremecourt #AAP #congress #Bjp #abpsanjha #abplive
ਚੰਡੀਗੜ੍ਹ ਮੇਅਰ ਚੋਣ 'ਚ ਕਥਿਤ ਧਾਂਦਲੀ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ (ਸੋਮਵਾਰ) ਸੁਣਵਾਈ ਕਰੇਗਾ। ਹਾਈ ਕੋਰਟ ਨੇ ਚੰਡੀਗੜ੍ਹ ਵਿੱਚ ਨਵੇਂ ਸਿਰੇ ਤੋਂ ਮੇਅਰ ਚੋਣਾਂ ਦੀ ਮੰਗ ਕਰਨ ਵਾਲੀ 'ਆਪ' ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਜਿੱਤ ਕੇ ਤਿੰਨੋਂ ਅਹੁਦਿਆਂ 'ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ ਹੈ। ਇਸ ਚੋਣ ਨੂੰ ਕਾਂਗਰਸ-ਆਪ ਗਠਜੋੜ ਲਈ ਝਟਕੇ ਵਜੋਂ ਦੇਖਿਆ ਜਾ ਰਿਹਾ ਸੀ। ਪੀੜਤ ਧਿਰ ਨੇ ਪ੍ਰੀਜ਼ਾਈਡਿੰਗ ਅਫ਼ਸਰ ’ਤੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਇਲਜ਼ਾਮ ਲਾਇਆ।