SHO Vs MLA| S.H.O ਤੇ M.L.A ਦੀ ਤਿੱਖੀ ਬਹਿਸ, S.H.O ਹੋ ਗਿਆ ਵਿਧਾਇਕ ਨੂੰ ਸਿੱਧਾ | Must Watch|abp sanjha|

ਪੰਜਾਬੀਆਂ ਦੇ ਲਈ ਚੰਗੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫੀਕੇਸ਼ਨ (passport verification) ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ SMS ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ-ਵੈਰੀਫ਼ੀਕੇਸ਼ਨ SMS ਰਾਹੀਂ ਬਿਨੈਕਾਰ ਆਪਣੇ ਫੀਡਬੈਕ ਵੀ ਦੇ ਸਕਣਗੇ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (Special DGP) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਸ ਲੋਕਾਂ ਨੂੰ ਨਿਰਵਿਘਨ ਅਤੇ ਸੁਚੱਜੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 5 ਫਰਵਰੀ, 2025 ਤੋਂ, ਪੰਜਾਬ ਪੁਲਿਸ ਵੱਲੋਂ ਬਿਨੈਕਾਰ ਨੂੰ ‘ਪੀਬੀਸਾਂਝ’ ਤੋਂ SMS ਰਾਹੀਂ ਸੂਚਨਾ ਭੇਜੀ ਜਾਵੇਗੀ, ਜਿਸ ਵਿੱਚ ਤਸਦੀਕ ਕਰਨ ਵਾਲੇ ਅਧਿਕਾਰੀ ਦਾ ਨਾਮ ਅਤੇ ਮੁਲਾਕਾਤ ਦੀ ਮਿਤੀ ਅਤੇ ਸਮੇਂ ਸਬੰਧੀ ਜਾਣਕਾਰੀ ਹੋਵੇਗੀ। ਇਸ ਸੁਧਾਰ ਦਾ ਉਦੇਸ਼ ਬੇਲੋੜੀ ਅਨਿਸ਼ਚਿਤਤਾ ਨੂੰ ਘਟਾਉਣਾ ਅਤੇ ਬਿਨੈਕਾਰ ਨੂੰ ਉਸ ਦੀ ਵੈਰੀਫ਼ੀਕੇਸ਼ਨ ਪ੍ਰਕਿਰਿਆ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਉਣਾ ਹੈ।

ਹੁਣ ਨਾਗਰਿਕ ਆਪਣਾ ਫੀਡਬੈਕ ਵੀ ਦੇ ਸਕਣਗੇ

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਪੋਸਟ-ਵੈਰੀਫਿਕੇਸ਼ਨ ਐੱਸ.ਐੱਮ.ਐੱਸ. ਰਾਹੀਂ ਆਪਣੇ ਫੀਡਬੈਕ ਵਿੱਚ ਸਬੰਧਤ ਅਧਿਕਾਰੀ ਦੇ ਵਿਵਹਾਰ ਸਬੰਧੀ ਰਿਪੋਰਟ ਵੀ ਭੇਜ ਸਕਣਗੇ। ਫੀਡਬੈਕ ਦੇਣ ਲਈ, ਬਿਨੈਕਾਰਾਂ ਨੂੰ ‘ਪੀਬੀਸਾਂਝ’ ਤੋਂ ਇੱਕ ਪੋਸਟ-ਵੈਰੀਫਿਕੇਸ਼ਨ SMS ਪ੍ਰਾਪਤ ਹੋਵੇਗਾ, ਜਿਸ ਵਿੱਚ ਫੀਡਬੈਕ ਫਾਰਮ ਨਾਲ ਇੱਕ ਹਾਈਪਰਲਿੰਕ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਫੀਡਬੈਕ ਫਾਰਮ ਰਾਹੀਂ ਆਪਣਾ ਕੋਈ ਵੀ ਸੁਝਾਅ, ਟਿੱਪਣੀ ਜਾਂ ਸਮੱਸਿਆ ਸਾਂਝੀ ਕਰ ਸਕਦੇ ਹਨ।

JOIN US ON

Telegram
Sponsored Links by Taboola