ਪੰਥ ਨੂੰ ਖਤਰਾ! ਗਿਆਨੀ ਰਘਬੀਰ ਸਿੰਘ ਦਾ ਵੱਡਾ ਦਾਅਵਾ
ਪੰਥ ਨੂੰ ਖਤਰਾ! ਗਿਆਨੀ ਰਘਬੀਰ ਸਿੰਘ ਦਾ ਵੱਡਾ ਦਾਅਵਾ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈ ਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਅਦ ਹੀ ਲਿਆ ਗਿਆ ਹੈ। ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ, ਉਸ ਲਈ ਕੌਣ ਕੌਣ ਜਿੰਮੇਵਾਰ ਹੈ, ਉਸ ਬਾਰੇ ਬਿਕਰਮ ਮਜੀਠੀਆ ਚੰਗੀ ਤਰਾਂ ਜਾਣਦੇ ਹਨ।
ਬਿਕਰਮ ਮਜੀਠੀਆ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ। ਸੁਖਬੀਰ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟ ਕੇ ਪਿੱਠ ਪੂਰੀ ਪਰ ਅੱਜ ਅਕਾਲੀ ਦਲ ਤੇ ਸੁਖਬੀਰ ਬਾਦਲ ਉੱਪਰ ਆਏ ਔਖੇ ਸਮੇਂ ਬਿਕਰਮ ਮਜੀਠੀਆ ਨੇ ਨਾਲ ਡੱਟ ਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।
ਉਨ੍ਹਾਂ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤ ਨੂੰ ਲੈ ਕੇ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਸ ਮਹਾਨ ਵਿਅਕਤੀ ਦੇ ਅਹਿਸਾਨਾਂ ਕਾਰਣ ਉਸ ਦੀ ਵਿਰਾਸਤ ਨੂੰ ਸਾਂਭਣ ਵਿੱਚ ਸੁਖਬੀਰ ਬਾਦਲ ਦਾ ਡੱਟ ਕੇ ਸਾਥ ਦੇਂਦਾ। ਮੈਂ ਫਿਰ ਬਿਕਰਮ ਮਜੀਠੀਆ ਦੇ ਇਸ ਕਦਮ ਨੂੰ ਗਲਤ ਕਰਾਰ ਦੇਂਦਾ ਹੋਇਆ ਸਲਾਹ ਦੇਂਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਆਓ ਰਲਕੇ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰੀਏ।
ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ। ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਬਿਕਰਮ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸਤਰਾਂ ਉਲੰਘਣਾ ਕਰਨਗੇ।




















