ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੌਣ ਰਿਹਾ? ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੌਣ ਰਿਹਾ? ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Sikh News: 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਲਾਈ ਧਾਰਮਿਕ ਸਜ਼ਾ ਜਾਂ ਕਹਿ ਲਈਏ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਬਾਹਰ ਦਾ ਰਾਹ ਦਿਖਾਉਣ ਵਾਲੇ ਫੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਲਈ ਸਮਾਂ ਕੋਈ ਜ਼ਿਆਦਾ ਚੰਗਾ ਨਹੀਂ ਗਿਆ। ਉਨ੍ਹਾਂ ਨੂੰ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਤੋਂ ਫਾਰਗ਼ ਕਰ ਦਿੱਤਾ ਗਿਆ ਤੇ ਉਨ੍ਹਾਂ ਉੱਤੇ ਹੁਣ ਸ਼ਬਦੀ ਵਾਰ ਵੀ ਹੋ ਰਹੇ ਹਨ ਜਿਸ ਤੋਂ ਬਾਅਦ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਤਲਖ਼ ਜਵਾਬ ਦਿੱਤੇ ਹਨ।
ਦਰਅਸਲ, ਗਿਆਨੀ ਹਰਪ੍ਰੀਤ ਸਿੰਘ ਨੇ ਫਰਦੀਕੋਟ ਵਿੱਚ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਕੁਝ ਮਹੀਨਿਆਂ ਤੋਂ ਜੋ ਵਰਤਾਰਾ ਵਰਤ ਰਿਹਾ ਉਸ ਤੋਂ ਹਰ ਇੱਕ ਸਿੱਖ ਚਿੰਤਤ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲ ਰਹੀ ਚੁਣੌਤੀ ਦਾ ਨਹੀਂ, ਮਸਲਾ ਇਹ ਹੈ ਕਿ ਚੁਣੌਤੀ ਉਨ੍ਹਾਂ ਵੱਲੋਂ ਮਿਲ ਰਹੀ ਜਿੰਨ੍ਹਾਂ ਦਾ ਜਨਮ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੀ 2 ਦਸੰਬਰ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾ ਤੈਅ ਕਰਨ ਲੱਗ ਪਿਆ ਸੀ ਤੇ ਫਿਰ ਉਸਨੂੰ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾ ਬਹੁਤ ਵਿਸ਼ਾਲ ਹੈ।