ਜਲੰਧਰ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਆਪ ਦੇ ਮਹਿੰਦਰ ਭਗਤ ਨੇ ਜਿੱਤੀ

ਜਲੰਧਰ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਆਪ ਨੇ ਜਿੱਤੀ

ਪੰਜਾਬ ਵਿੱਚ ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਨਤੀਜਾ ਸ਼ਨੀਵਾਰ ਯਾਨੀ ਅੱਜ ਐਲਾਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸੀਟ ਲਈ 15 ਉਮੀਦਵਾਰ ਮੈਦਾਨ ਵਿੱਚ ਉਤਰੇ। ਇਸ ਵਿੱਚ ਭਾਜਪਾ ਤੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ (AAP) ਤੋਂ ਮਹਿੰਦਰ ਪਾਲ ਭਗਤ, ਕਾਂਗਰਸ ਤੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸਰਬਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (SAD) ਤੋਂ ਸੁਰਜੀਤ ਕੌਰ ਅਤੇ ਬਹੁਜਨ ਸਮਾਜ ਪਾਰਟੀ (BSP) ਤੋਂ ਡਾ. ਬਿੰਦਰ ਕੁਮਾਰ ਚੋਣ ਮੈਦਾਨ ਵਿੱਚ ਜੰਗ ਲੜ੍ਹੀ। ਉਮੀਦਵਾਰਾਂ ਵਿਚਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੱਡੀ ਬਾਜ਼ੀ ਮਾਰੀ ਹੈ। ਉਨ੍ਹਾਂ ਨੇ ਕਾਂਗਰਸ ਤੇ ਭਾਜਪਾ ਜ਼ਬਰਦਸਤ ਟੱਕਰ ਦਿੰਦੇ ਹੋਏ ਜਿੱਤ ਹਾਸਲ ਕੀਤੀ ਹੈ। 

JOIN US ON

Telegram
Sponsored Links by Taboola