ਸਰਕਾਰ ਦੀ ਸਕੀਮ ਨੂੰ ਲੈਕੇ ਕਰਤਾ ਐਲਾਨ
ਕਿਸਾਨਾਂ ਦੀ ਜ਼ਮੀਨ 'ਚ ਵੱਸਦੀ ਜਾਨ! ਸਰਕਾਰ ਦੀ ਸਕੀਮ ਨੂੰ ਲੈਕੇ ਕਰਤਾ ਐਲਾਨ ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਇੱਕ ਹਾਦਸਾ ਵਾਪਰਿਆ। ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਦੇ ਜਵਾਨਾਂ ਨੂੰ ਲੈ ਕੇ ਜਾ ਰਿਹਾ ਇੱਕ ਵਾਹਨ ਬਸੰਤਗੜ੍ਹ ਵਿੱਚ ਖੱਡ ਵਿੱਚ ਡਿੱਗ ਗਿਆ, ਜਿਸ ਕਾਰਨ ਤਿੰਨ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਕਮਾਂਡ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।ਜਾਣਕਾਰੀ ਦਿੰਦੇ ਹੋਏ ਊਧਮਪੁਰ ਦੇ ਐਡੀਸ਼ਨਲ ਐਸਪੀ ਸੰਦੀਪ ਭੱਟ ਨੇ ਕਿਹਾ, "ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਖੇਤਰ ਵਿੱਚ ਕੰਡਵਾ ਨੇੜੇ ਸੀਆਰਪੀਐਫ ਦੇ ਇੱਕ ਵਾਹਨ ਦੇ ਹਾਦਸਾਗ੍ਰਸਤ ਹੋਣ ਨਾਲ ਦੋ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।"






















