ਪ੍ਰਵਾਸੀਆਂ ਖਿਲਾਫ ਪੈ ਰਹੇ ਮਤਿਆਂ 'ਤੇ ਬੋਲੇ ਅਸ਼ਵਨੀ ਸ਼ਰਮਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਅੰਦਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨੂੰ ਸੰਗਠਤ, ਸਾਰਥਕ ਤੇ ਢੁੱਕਵੇਂ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਅੱਜ sarkarekhalsa.org ਨਾਮ ਦੀ ਵੈੱਬਸਾਈਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੀ।ਜਥੇਦਾਰ ਨੇ ਕਿਹਾ ਕਿ ਸਰਕਾਰ-ਏ-ਖ਼ਾਲਸਾ ਵੈੱਬਸਾਈਟ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਖ਼ਾਲਸਾ ਪੰਥ ਵੱਲੋਂ ਕੀਤਾ ਗਿਆ ਇੱਕ ਉਪਰਾਲਾ ਹੈ। ਜਿਸ ਰਾਹੀਂ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਨੂੰ ਸਾਕਾਰ ਕਰਦਿਆਂ ਰਾਹਤ ਸੇਵਾਵਾਂ ਕਰ ਰਹੀਆਂ ਵੱਖ-ਵੱਖ ਸੰਸਥਾਵਾਂ ਨੂੰ ਸੰਗਠਤ ਕਰਕੇ ਤੇ ਇਨ੍ਹਾਂ ਦੇ ਤਾਲਮੇਲ ਰਾਹੀਂ ਦਸਵੰਧ ਨੂੰ ਸਾਰਥਕ ਤੇ ਢੁੱਕਵੇਂ ਰੂਪ ਵਿੱਚ ਲਗਾਉਣ ਤੇ ਕੌਮ ਅਤੇ ਮਨੁੱਖਤਾ ਦੇ ਭਵਿੱਖ ਲਈ ਲੋੜੀਂਦੀਆਂ ਸੇਵਾਵਾਂ ਲਈ ਵਰਤਣ ਦਾ ਇੱਕ ਯਤਨ ਹੈ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ’ਤੇ ਇਸ ਮੰਚ ਰਾਹੀਂ ਕੁੱਲ ਛੇ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਕਾਰਜ ਕੀਤੇ ਜਾਣਗੇ, ਜਿਨ੍ਹਾਂ ਵਿੱਚ ਖੇਤ ਪੱਧਰ ਕਰਨਾ, ਘਰਾਂ ਦੀ ਸੇਵਾ, ਪਸ਼ੂ ਧਨ ਦੀ ਸੇਵਾ, ਸਿਹਤ ਸੇਵਾ, ਸਿੱਖਿਆ ਸੇਵਾ ਅਤੇ ਹੋਰ ਸੇਵਾਵਾਂ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸੰਸਥਾਵਾਂ ਵੱਲੋਂ ਇਸ ਮੰਚ ਨੂੰ ਚੰਗਾ ਹੁੰਗਾਰਾ ਮਿਲਿਆ ਹੈ ਅਤੇ ਉਮੀਦ ਹੈ ਕਿ ਇਸ ਰਾਹੀਂ ਹੜ੍ਹ ਪ੍ਰਭਾਵਿਤਾਂ ਲਈ ਪ੍ਰਭਾਵਸ਼ਾਲੀ ਰਾਹਤ ਤੇ ਮੁੜ ਵਸੇਬੇ ਦੇ ਕਾਰਜ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਕੋਈ ਵੀ ਮਾਈ ਭਾਈ ਭਾਵੇਂ ਕਿਸੇ ਵੀ ਧਰਮ ਤੋਂ ਹੋਵੇ ਇਸ ਵੈੱਬਸਾਈਟ ਉੱਤੇ ਰਜਿਸਟਰ ਕਰਕੇ ਮਦਦ ਦੀ ਲੋੜ ਬਾਰੇ ਜਾਂ ਜੋ ਸੇਵਾ ਕਰ ਸਕਦਾ ਹੋਵੇ, ਆਪਣੀ ਜਾਣਕਾਰੀ ਮਹੁੱਈਆ ਕਰਵਾ ਸਕਦਾ ਹੈ। ਇੱਕ ਵਾਰ ਜਾਣਕਾਰੀ ਰਜਿਸਟਰ ਹੋਣ ਉਪਰੰਤ ਉਸ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਯੁਕਤ ਸੇਵਾਦਾਰ ਵਾਲੰਟੀਅਰਾਂ ਵੱਲੋਂ ਤਸਦੀਕ ਕੀਤੀ ਜਾਵੇਗੀ ਅਤੇ ਸਹੀ ਹੋਣ ਉਪਰੰਤ ਸੇਵਾ ਕਰਨ ਵਾਲੀ ਸੰਸਥਾ ਨੂੰ ਕਾਰਜ ਸੌਂਪ ਦਿੱਤਾ ਜਾਵੇਗਾ।