Charanjit Channi|ਨੌਜਵਾਨਾਂ ਦੇ ਭੱਵਿਖ ਦਾ ਪ੍ਰੋਜੈਕਟ ਅੱਧ ਵਿਚਾਲੇ ਰੁਲਿਆ, 'ਆਪ' ਦੇ ਸਿੱਖਿਆ ਮਾਡਲ 'ਤੇ ਸਵਾਲ|abp
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਿਰੋਧੀ ਆਗੂਆਂ ਨੂੰ ਡਰਾਉਣ ਲਈ ਗੈਂਗਸਟਰ ਵਰਗੀ ਰਾਜਨੀਤੀ ਕਰ ਰਹੀ ਹੈ ਅਤੇ ਜੋ ਵੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹੈ, ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਜਾਖੜ ਨੇ ਕਿਹਾ ਕਿ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਰਾਤ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਸਵੇਰੇ ਉਨ੍ਹਾਂ ਦੇ ਘਰ ਵਿਜੀਲੈਂਸ ਛਾਪਾ ਮਾਰਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਵਿੱਚ ਇਹ ਸੁਨੇਹਾ ਫੈਲ ਗਿਆ ਹੈ ਕਿ ਜੋ ਵੀ ਭਾਜਪਾ ਵਿੱਚ ਸ਼ਾਮਲ ਹੋਵੇਗਾ, ਉਸ 'ਤੇ ਛਾਪਾ ਮਾਰਿਆ ਜਾਵੇਗਾ। ਉਨ੍ਹਾਂ ਇਸ ਨੂੰ ਲੋਕਤੰਤਰ ਦਾ ਕਤਲ ਕਿਹਾ।
Tags :
Charanjit Channi