
ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!
ਖੇਤੀਬਾੜੀ ਲਈ ਵੀ ਕੀਤੇ ਐਲਾਨ
ਖੇਤੀਬਾੜੀ ਤੇ ਸਹਾਇਕ ਖੇਤਰਾਂ ਲ਼ਈ 14524 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ 5 ਫੀਸਦ ਵੱਧ ਹਨ। ਬਠਿੰਡਾ, ਕਪੂਰਥਲਾ ਤੇ ਗੁਰਦਾਸਪੁਰ ਵਿੱਚ ਮੱਕੀ ਦੀ ਫਸਲ ਨੂੰ ਉਤਾਸ਼ਹਿਤ ਕਰਨ ਲਈ 17500 ਰੁਪਏ ਪ੍ਰਤੀ ਹੈਕਟੇਅਰ ਦੀ ਸਬਸਿਡੀ ਦਾ ਪ੍ਰਸਤਾਵ ਹੈ। ਇਸ ਨਵੀਂ ਸਕੀਮ ਦਾ ਮਕਸਦ ਕੇਂਦਰ ਸਰਕਾਰ ਦੇ 20% ਈਥੇਨੌਲ ਮਿਸ਼ਰਣ ਦੇ ਟੀਚੇ ਨੂੰ ਪੂਰਾ ਕਰਨਾ ਹੈ। ਇਸ ਸਕੀਮ ਤਹਿਤ ਕੁੱਲ 30 ਹਜ਼ਾਰ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਤੋ ਇਲਾਵਾ, ਫਸਲੀ ਵਿਭਿੰਨਤਾ ਲਈ 115 ਕਰੋੜ ਰੁਪਏ ਵੱਖ ਤੋਂ ਰੱਖੇ ਗਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਵਿਸਥਾਰ, ਬਾਗਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਬੀਜ ਵਿਕਾਸ ਲਈ 149 ਕਰੋੜ ਰੁਪਏ ਦਾ ਪ੍ਰਸਤਾਵ ਦਿੱਤਾ ਹੈ। ਫਸਲੀ ਰਹਿੰਦ-ਖੂੰਹਦ ਲਈ ਪਰਾਲੀ ਅਧਾਰਿਤ ਬਾਇਲਰਾਂ ਵੱਲ ਜਾਣ ਵਾਲੇ ਉਦਯੋਗਾਂ ਨੂੰ 60 ਕਰੋੜ ਦੇ ਸਬਸਿਡੀ ਦਾ ਪ੍ਰਸਤਾਵ ਦਿੱਤਾ ਹੈ। ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਸਹਿਕਾਰੀ ਸਭਾਵਾਂ ਤੇ ਗ੍ਰਾਮ ਪੰਚਾਇਤਾਂ ਦੀ ਮਦਦ ਲ਼ਈ 500 ਕਰੋੜ ਦੇ ਬਜਟ ਦਾ ਪ੍ਰਸਤਾਵ ਹੈ। ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜ ਰੁਪਏ ਰੱਖਣ ਦਾ ਪ੍ਰਸਤਾਵ ਰੱਖਿਆ ਹੈ।