ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ
ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਇੱਕ ਤੋਂ ਬਾਅਦ ਇੱਕ ਚਾਰ ਜਨਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਵਾਅਦਾ ਕੀਤਾ ਅਤੇ ਕਿਹਾ ਕਿ ਸਾਡੇ ਉਮੀਦਵਾਰ ਨੂੰ ਜਿਤਾਓ, ਮੋਹਿੰਦਰ ਭਗਤ ਜੋ ਵੀ ਮੰਗਾਂ ਮੇਰੇ ਕੋਲ ਲੈ ਕੇ ਆਉਣਗੇ, ਮੈਂ ਉਨ੍ਹਾਂ 'ਤੇ ਦਸਤਖ਼ਤ ਕਰਕੇ ਪਾਸ ਕਰਾਂਗਾ। ਉਨ੍ਹਾਂ ਕਿਹਾ ਕਿ ਤੁਸੀਂ ਮੋਹਿੰਦਰ ਭਗਤ ਨੂੰ ਜੇਤੂ ਬਣਾ ਕੇ ਵਿਧਾਨ ਸਭਾ ਦੀ ਪੌੜੀ ਚੜ੍ਹਾਓ, ਮੈਂ ਉਨ੍ਹਾਂ ਨੂੰ ਅਗਲੀ ਪੌੜੀ ਚੜ੍ਹਾਵਾਂਗਾ। ਸੀਐਮ ਭਗਵੰਤ ਮਾਨ ਦਾ ਇਸ਼ਾਰਾ ਭਗਤ ਨੂੰ ਮੰਤਰੀ ਬਣਾਉਣ ਵੱਲ ਸੀ।






















