Land Pooling Policy|Farmer Protest|ਕਿਸਾਨਾਂ ਨੂੰ ਸਰਕਾਰ ਕਰ ਰਹੀ ਗੁਮਰਾਹ, ਬਲਬੀਰ ਰਾਜੇਵਾਲ ਦੇ ਖ਼ੁਲਾਸੇ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਜ਼ਰੀਏ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਨੂੰ ਚੁਣੌਤੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਾਈਡ ਕੀਤੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪਹਿਲਾਂ ਹੀ ਸੂਬੇ ਵਿੱਚ ਵਿਰੋਧੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦਾ ਬਿਗਲ ਵਜਾਇਆ ਹੋਇਆ ਹੈ। ਹੁਣ ਕਾਨੂੰਨੀ ਲੜਾਈ ਵੀ ਵਿੱਢੀ ਗਈ ਹੈ। ਸਮਾਜਿਕ ਕਾਰਕੁਨ ਨਵਿੰਦਰ ਪੀਕੇ ਸਿੰਘ ਅਤੇ ਸਮਿਤਾ ਕੌਰ ਨੇ ਜਨਤਕ ਪਟੀਸ਼ਨ ਦਾਇਰ ਕਰਕੇ ਲੈਂਡ ਪੂਲਿੰਗ ਨੀਤੀ ਨੂੰ ਚੁਣੌਤੀ ਦਿੱਤੀ ਹੈ।
ਹਾਈ ਕੋਰਟ ਦੇ ਮੁੱਖ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਹੇਠਲੇ ਡਿਵੀਜ਼ਨ ਬੈਂਚ ਨੇ ਇਸ ਪਟੀਸ਼ਨ ਦੀ ਅੱਜ ਸੁਣਵਾਈ ਕੀਤੀ। ਬੈਂਚ ਨੇ ਪਟੀਸ਼ਨਰ ਨੂੰ ਪਟੀਸ਼ਨ ’ਚ ਕੁੱਝ ਸੋਧਾਂ ਕਰਨ ਦੀ ਗੱਲ ਕਹੀ ਹੈ। ਅਗਲੀ ਸੁਣਵਾਈ 19 ਅਗਸਤ ਨੂੰ ਹੋਵੇਗੀ। ਜਨਹਿਤ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ 4 ਜੁਲਾਈ ਨੂੰ ਲੈਂਡ ਪੂਲਿੰਗ ਨੀਤੀ ਬਣਾ ਕੇ ਉਪਜਾਊ ਤੇ ਬਹੁ ਫ਼ਸਲੀ ਜ਼ਮੀਨਾਂ ਐਕੁਆਇਰ ਕਰਨ ਦੀ ਯੋਜਨਾ ਬਣਾਈ ਹੈ।






















