ਤਰਨਤਾਰਨ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ
2007 ਮੋਗਾ ਸੈਕਸ ਸਕੈਂਡਲ ਵਾਲੇ ਮਾਮਲੇ ਦੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਬਹੁਚਰਚਿਤ ਮੋਗਾ ਸੈਕਸ ਸਕੈਂਡਲ ਮਾਮਲੇ ਵਿਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਪੁਲੀਸ ਦੇ ਚਾਰ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ। ਅਦਾਲਤ ਦੇ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਗਵਾਈ ਵਿਚ ਆਏ ਇਸ ਫੈਸਲੇ ਵਿਚ ਮੁਲਜ਼ਮਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਨਾਲ ਜੁੜੇ ਦੋਸ਼ਾਂ ਵਿਚ ਦੋਸ਼ੀ ਪਾਇਆ ਗਿਆ।
ਦੋਸ਼ੀ ਠਹਿਰਾਏ ਗਏ ਅਧਿਕਾਰੀ ਤਤਕਾਲੀ ਐੱਸ.ਐੱਸ.ਪੀ ਮੋਗਾ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸ.ਪੀ (ਹੈੱਡਕੁਆਟਰ) ਮੋਗਾ ਪਰਮਦੀਪ ਸਿੰਘ ਸੰਧੂ, ਤਤਕਾਲੀ ਐੱਸ. ਐੱਚ. ਓ, ਥਾਣਾ ਸਿਟੀ ਮੋਗਾ ਰਮਨ ਕੁਮਾਰ, ਤਤਕਾਲੀ ਐੱਸ. ਐੱਚ. ਓ, ਪੁਲੀਸ ਸਟੇਸ਼ਨ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਨੂੰ 4 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ। ਮਹਿਲਾ ਮੁਲਜ਼ਮ ਮਨਜੀਤ ਕੌਰ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ।