ਕੁੜਤੇ ਪਜਾਮਿਆਂ ਲਈ ਮਸ਼ਹੂਰ Wear Well ਦੇ ਮਾਲਿਕ ਦਾ ਕਤਲ
Punjab News: ਪੰਜਾਬ ਦੇ ਅਬੋਹਰ ਵਿੱਚ ਫੈਸ਼ਨ ਡਿਜ਼ਾਈਨਰ ਤੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸਵੇਰੇ ਜਿਵੇਂ ਹੀ ਉਹ ਆਪਣੇ ਸ਼ੋਅਰੂਮ ਨਿਊ ਵੇਅਰਵੈੱਲ ਦੇ ਬਾਹਰ ਆਪਣੀ ਕਾਰ ਤੋਂ ਬਾਹਰ ਨਿਕਲਿਆ, ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਉਹ ਬਾਈਕ 'ਤੇ ਫ਼ਰਾਰ ਹੋ ਗਏ
ਕੁਝ ਦੂਰੀ 'ਤੇ ਜਾ ਕੇ ਉਨ੍ਹਾਂ ਨੇ ਬਾਈਕ ਖੜ੍ਹੀ ਕਰ ਦਿੱਤੀ ਅਤੇ ਕਾਰ ਵਿੱਚ ਭੱਜ ਗਏ। ਇਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ।
ਜ਼ਿਕਰ ਕਰ ਦਈਏ ਕਿ ਲਾਰੈਂਸ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਆਰਜੂ ਬਿਸ਼ਨੋਈ ਨਾਮ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਪੋਸਟ ਵਿੱਚ ਲਿਖਿਆ ਹੈ - 'ਉਹ ਸਾਡੇ ਦੁਸ਼ਮਣਾਂ ਦਾ ਸਮਰਥਨ ਕਰਦਾ ਸੀ, ਜੋ ਵੀ ਸਾਡੇ ਵਿਰੁੱਧ ਜਾਵੇਗਾ, ਅਸੀਂ ਉਸਨੂੰ ਤਬਾਹ ਕਰ ਦੇਵਾਂਗੇ।' ਹਾਲਾਂਕਿ, ਏਬੀਪੀ ਸਾਂਝਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।
ਆਰਜੂ ਬਿਸ਼ਨੋਈ ਦੇ ਨਾਮ 'ਤੇ ਕੀਤੀ ਗਈ ਕਥਿਤ ਪੋਸਟ ਵਿੱਚ ਲਿਖਿਆ ਸੀ- 'ਨਿਊ ਵੇਅਰਵੈੱਲ ਅਬੋਹਰ ਦਾ ਇਹ ਕਤਲ ਹੋਇਆ ਹੈ। ਮੈਂ, ਗੋਲਡੀ ਢਿੱਲੋਂ, ਆਰਜੂ ਬਿਸ਼ਨੋਈ ਤੇ ਸ਼ੁਭਮ ਲੋਂਕਰ ਮਹਾਰਾਸ਼ਟਰ ਇਸਦੀ ਜ਼ਿੰਮੇਵਾਰੀ ਲੈਂਦੇ ਹਾਂ। ਅਸੀਂ ਉਸਨੂੰ ਕਿਸੇ ਮਾਮਲੇ ਨੂੰ ਲੈ ਕੇ ਫੋਨ ਕੀਤਾ ਸੀ ਪਰ ਉਸ ਨੇ ਪਛਾਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਅਸੀਂ ਉਸਨੂੰ ਮਾਰਿਆ ਤਾਂ ਜੋ ਪਤਾ ਲੱਗ ਸਕੇ ਕਿ ਅਸੀਂ ਕੌਣ ਹਾਂ।






















