ਬਾਪੂ ਸੂਰਤ ਸਿੰਘ ਖਾਲਸਾ ਦਾ ਹੋਇਆ ਦੇਹਾਂਤ
ਸਿੱਖ ਕਾਰਕੁੰਨ ਬਾਪੂ ਸੂਰਤ ਸਿੰਘ ਖਾਲਸਾ ਦਾ ਦੇਹਾਂਤ ਹੋ ਗਿਆ। ਉਹ 8 ਸਾਲਾਂ ਤੋਂ ਵੱਧ ਸਮੇਂ ਤੱਕ ਭੁੱਖ ਹੜਤਾਲ ਕਰਨ ਲਈ ਮਸ਼ਹੂਰ ਸਨ, ਉਨ੍ਹਾਂ ਦੀ ਭੁੱਖ ਹੜਤਾਲ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸੀ। ਬੰਦੀ ਸਿੰਘ ਉਹ ਸਿੱਖ ਹਨ, ਜੋ ਕਿ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ।ਬਾਪੂ ਸੂਰਤ ਸਿੰਘ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਲੁਧਿਆਣਾ ਦੇ ਪਿੰਡ ਹਸਨਪੁਰ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਭਾਰਤੀ ਆਧੁਨਿਕ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਸ਼ਾਂਤੀਪੂਰਨ ਅੰਦੋਲਨਾਂ ਵਿੱਚੋਂ ਇੱਕ ਬਣ ਗਿਆ।
ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ
ਬਾਪੂ ਸੂਰਤ ਸਿੰਘ ਨੇ ਆਪਣੀ ਭੁੱਖ ਹੜਤਾਲ ਰਾਹੀਂ ਸਿੱਖ ਭਾਈਚਾਰੇ ਦੇ ਹੱਕਾਂ ਲਈ ਆਵਾਜ਼ ਚੁੱਕੀ ਅਤੇ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਦੇ ਸੰਘਰਸ਼ ਨੇ ਦੇਸ਼ ਭਰ ਵਿੱਚ ਸਿੱਖਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਅਤੇ ਉਨ੍ਹਾਂ ਨੂੰ ਇੱਕ ਪ੍ਰਤੀਕ ਵਜੋਂ ਸਤਿਕਾਰਿਆ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ, ਅਤੇ ਉਨ੍ਹਾਂ ਦਾ ਨਾਮ ਹਮੇਸ਼ਾ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਲਈ ਯਾਦ ਰੱਖਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















