ਪੜਚੋਲ ਕਰੋ

ਕੇਂਦਰ ਦਾ ਨਵਾਂ ਪੈਂਤਰਾ, ਸਿੱਧਾ ਖਾਤਿਆਂ 'ਚ ਪਾਵਾਂਗੇ ਮੁਆਵਜ਼ਾ

ਪਿਛਲੇ ਦਿਨੀ ਪ੍ਰਾਚੀਨ ਗਊਸ਼ਾਲਾ ਬਰਨਾਲਾ ਦੇ ਪ੍ਰਧਾਨ ਅਮਰਜੀਤ ਕਾਲੇਕੇ 'ਤੇ ਹਮਲਾ ਕਰਨ ਵਾਲੇ ਦੋ ਦੋਸ਼ੀਆਂ ਨੂੰ ਬਰਨਾਲਾ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਸਤਵੀਰ ਸਿੰਘ ਬੈਂਸ ਡੀਐਸਪੀ ਬਰਨਾਲਾ ਨੇ ਦੱਸਿਆ ਕਿ ‌ 14 ਸਤੰਬਰ ਨੂੰ ਅਮਰਜੀਤ ਬਾਂਸਲ ਪੁੱਤਰ ਸ਼ਿਵਾਨ ਚੰਦ ਵਾਸੀ ਗਲੀ ਨੰਬਰ 2 ਬੈਕਸਾਈਡ ਛੱਜੂ ਰੋਸ਼ਨ ਦਾ ਕਾਰਖਾਨਾ, ਗੋਬਿੰਦ ਕਲੋਨੀ ਬਰਨਾਲਾ ਨੇ ਬਿਆਨ ਦਰਜ ਕਰਵਾਏ ਸਨ ਕਿ ਉਹ ਵਕਤ ਕਰੀਬ ਸਵਾ 8 ਵਜੇ ਰਾਤ ਰੋਜ਼ਾਨਾ ਦੀ ਤਰ੍ਹਾਂ ਪਰਾਚੀਨ ਗਊਸ਼ਾਲਾ ਨੇੜੇ ਖੱਤੀਆਂ ਬਰਨਾਲਾ ਤੋਂ ਸੇਵਾ ਕਰਕੇ ਆਪਣੀ ਸਕੂਟਰੀ 'ਤੇ ਘਰ ਨੂੰ ਜਾ ਰਿਹਾ ਸੀ ਜਦ ਉਹ ਆਪਣੇ ਘਰ ਵਾਲੀ ਗਲੀ ਨੰਬਰ 2 ਵਿੱਚ ਪੁੱਜਿਆ ਤਾਂ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਜਿਨਾਂ ਨੇ ਮੂੰਹ ਬੰਨੇ ਹੋਏ ਸਨ ਉਸ ਨੂੰ ਬਿਨਾਂ ਰੋਕੇ ਹੀ ਸਿਰ ਵਿੱਚ ਕੋਈ ਲੋਹੇ ਦੀ ਰਾਡ ਵਰਗੀ ਚੀਜ਼ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ, ਜਿਸ ਨਾਲ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਅਤੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਗਿਆ। ‌ ਡੀਐਸਪੀ ਬਰਨਾਲਾ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰਕੇ ਸਿਟੀ ਥਾਣਾ-1 ਦੇ ਐਸਐਚਓ ਇੰਸਪੈਕਟਰ ਲਖਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਘੋਖ ਕੀਤੀ ਅਤੇ ਤਕਨੀਕੀ ਆਧਾਰ 'ਤੇ ਮਿਹਨਤ ਕਰਦੇ ਹੋਏ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਯੁੱਧਵੀਰ ਸਿੰਘ ਉਰਫ ਛੋਟਾ ਢੋਲੀ ਪੁੱਤਰ ਬਿੱਲੂ ਸਿੰਘ ਵਾਸੀ ਰਾਏਕੋਟ ਰੋਡ ਗਲੀ ਨੰਬਰ 12 ਬਰਨਾਲਾ ਹਾਲ ਆਬਾਦ ਫਲੈਟ ਸ਼ਿਵ ਵਾਟਕਾ ਕਲੋਨੀ ਬਰਨਾਲਾ ਅਤੇ ਜਸਵੰਤ ਸਿੰਘ ਉਰਫ ਨਗੀਨਾ ਪੁੱਤਰ ਜਰਨੈਲ ਸਿੰਘ ਵਾਸੀ ਰਾਹੀ ਬਸਤੀ ਬਰਨਾਲਾ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ। ਉਹਨਾਂ ਦੱਸਿਆ ਕਿ ਉਕਤ ਦੋਵੇਂ ਦੋਸ਼ੀ ਅਪਰਾਧਿਕ ਪਿਛੋਕੜ ਦੇ ਹਨ ਜਿਨਾਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਕਈ ਮੁਕੱਦਮੇ ਦਰਜ ਹਨ। ‌ ਡੀਐਸਪੀ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਨੂੰ ਪੇਸ਼ ਕਰਕੇ ਦੋਵਾਂ ਦਾ ਰਿਮਾਂਡ ਲਿਆ ਜਾਵੇਗਾ ਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਦੋਸ਼ੀਆਂ ਨੇ ਕਿਸ ਮਨਸ਼ਾ ਨਾਲ ਅਮਰਜੀਤ ਕਾਲੇਕੇ 'ਤੇ ਹਮਲਾ ਕੀਤਾ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Big News: ਵੱਡੀ ਖਬਰ, FCI ਦੇ 14 ਅਫ਼ਸਰਾਂ ਸਣੇ 30 ਦੋਸ਼ੀ ਕਰਾਰ, ਇਸ ਮਾਮਲੇ 'ਚ ਅਦਾਲਤ ਨੇ ਸਜ਼ਾ ਸੁਣਾਈ...
Big News: ਵੱਡੀ ਖਬਰ, FCI ਦੇ 14 ਅਫ਼ਸਰਾਂ ਸਣੇ 30 ਦੋਸ਼ੀ ਕਰਾਰ, ਇਸ ਮਾਮਲੇ 'ਚ ਅਦਾਲਤ ਨੇ ਸਜ਼ਾ ਸੁਣਾਈ...
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਭਾਜਪਾ ਕੌਂਸਲਰ ਦੇ ਪਤੀ ਨੇ ਦਿੱਤਾ ਅਸਤੀਫਾ; BJP 'ਚ ਹੋ ਸਕਦੇ ਸ਼ਾਮਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਭਾਜਪਾ ਕੌਂਸਲਰ ਦੇ ਪਤੀ ਨੇ ਦਿੱਤਾ ਅਸਤੀਫਾ; BJP 'ਚ ਹੋ ਸਕਦੇ ਸ਼ਾਮਲ
AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ
AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget