ਫਿਰੋਜ਼ਪੁਰ-ਲੁਧਿਆਣਾ ਹਾਈਵੇ 'ਤੇ ਪਿੰਡ ਡੱਗਰੂ 'ਚ ਕਿਸਾਨਾਂ ਨੇ ਕੀਤਾ ਚੱਕਾ ਜਾਮ

Continues below advertisement

ਪੰਜਾਬ 'ਚ ਪਰਾਲੀ ਸਾੜਨ 'ਤੇ ਕਾਰਵਾਈ ਦਾ ਵਿਰੋਧ ਅਤੇ ਝੋਨੇ ਦੀ ਖਰੀਦ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਝੋਨੇ ਦੀ ਸਮੇਂ ਸਿਰ ਖਰੀਦ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਆਪਣਾ ਧਰਨਾ ਜਾਰੀ ਰੱਖਣਗੇ ਅਤੇ ਸੂਬੇ ਦੇ ਸੰਗਰੂਰ, ਬਠਿੰਡਾ, ਮੋਗਾ, ਬਟਾਲਾ ਅਤੇ ਗੁਰਦਾਸਪੁਰ ਵਿੱਚ ਸੜਕਾਂ ਜਾਮ ਕੀਤੀਆ। ਪਰਾਲੀ ਸਾੜਨ 'ਤੇ ਕਿਸਾਨਾਂ 'ਤੇ ਪੁਲਿਸ ਦੀ ਕਾਰਵਾਈ ਦਾ ਵੀ ਕਿਸਾਨ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਫਿਰ ਵੀ ਜੇਕਰ ਸਰਕਾਰ ਕੋਈ ਫੈਸਲਾ ਨਾ ਕਰ ਸਕੀ ਤਾਂ ਅਸੀਂ  ਮਜਬੂਰ ਹੋਵਾਂਗੇ। 

Continues below advertisement

JOIN US ON

Telegram