ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਦੀ 'ਧਮਕੀ' Viral Video
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ, ਹਾਲਾਂਕਿ ਸਰਕਾਰ ਕਹਿ ਰਹੀ ਹੈ ਕਿ ਉਨ੍ਹਾਂ ਦੀ ਕੋਈ ਦਖ਼ਲ ਅੰਦਾਜ਼ੀ ਨਹੀਂ ਹੋਵੇਗਾ ਪਰ ਇਸ ਮੌਕੇ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਧਮਕੀ ਦਿੰਦੇ ਹੋਏ ਇੱਕ ਪਿੰਡ ਦੇ ਸਰਪੰਚ ਨੂੰ ਸਿੱਧੇ ਤੌਰ ‘ਤੇ ਚੁਣਨ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ।
ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ, ਆਮ ਆਦਮੀ ਪਾਰਟੀ ਦੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦੀ ਵੀਡੀਓ ਤੋਂ ਬਾਅਦ, ਕਿ ਭਗਵੰਤ ਮਾਨ ਸਰਕਾਰ ਤੇ ਪੰਜਾਬ ਚੋਣ ਕਮਿਸ਼ਨ ਪੰਜਾਬ ਵਿੱਚ ਆਜ਼ਾਦ ਤੇ ਨਿਰਪੱਖ ਪੰਚਾਇਤੀ ਚੋਣਾਂ ਕਰਵਾ ਸਕੇਗਾ ?