Ludhiana Firing | DJ 'ਤੇ ਗਾਣੇ ਨੂੰ ਲੈ ਕੇ ਪਿਆ ਪੰਗਾ, ਫਿਰ ਪੈਲੇਸ 'ਚ ਚੱਲੀ ਗੋਲੀ, ਨੌਜਵਾਨ ਜਖ਼ਮੀ
Ludhiana Firing | DJ 'ਤੇ ਗਾਣੇ ਨੂੰ ਲੈ ਕੇ ਪਿਆ ਪੰਗਾ, ਫਿਰ ਪੈਲੇਸ 'ਚ ਚੱਲੀ ਗੋਲੀ, ਨੌਜਵਾਨ ਜਖ਼ਮੀ
#Ludhiana #Marriagepalace #Firing #DJ #abpsanjha #abplive
ਡੀਜੇ 'ਤੇ ਗਾਣਾ ਬਦਲਣ ਨੂੰ ਲੈ ਕੇ ਹੋਏ ਤਕਰਾਰ ਮਗਰੋਂ ਗੋਲੀਆਂ ਚਲਾਈਆਂ ਗਈਆਂ ਸਨ। ਗੀਤ ਬਦਲਣ ਨੂੰ ਲੈ ਕੇ ਲੜਕੇ ਦੇ ਨਾਨਕਾ ਤੇ ਦਾਦਕਾ ਪਰਿਵਾਰ ਵਿਚਾਲੇ ਤਕਰਾਰ ਹੋ ਗਈ ਸੀ। ਇਸ ਦੌਰਾਨ ਇੱਕ ਨੌਜਵਾਨ ਨੇ ਤਿੰਨ ਹਵਾਈ ਫਾਇਰ ਕੀਤੇ। ਇੱਕ ਗੋਲੀ ਨੇੜੇ ਖੜ੍ਹੇ ਨੌਜਵਾਨ ਦੀ ਛਾਤੀ ਨੂੰ ਛੂਹ ਕੇ ਨਿਕਲ ਗਈ। ਜ਼ਖ਼ਮੀ ਦੀ ਪਛਾਣ ਗੁਰਸੇਵਕ ਸਿੰਘ ਵਿੱਕੀ ਵਾਸੀ ਪਿੰਡ ਛਪਾਰ ਵਜੋਂ ਹੋਈ ਹੈ। ਲੋਕਾਂ ਦੀ ਮਦਦ ਨਾਲ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ ਗਿਆ। ਥਾਣਾ ਦੁੱਗਰੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਪੁਲਿਸ ਨੇ ਮੈਰਿਜ ਪੈਲੇਸ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ। ਇਸ ਦੌਰਾਨ ਪੁਲਿਸ ਨੇ ਵੀਡੀਓ ਦੇ ਆਧਾਰ 'ਤੇ 7 ਨੌਜਵਾਨਾਂ ਨੂੰ ਰਾਊਂਡਅਪ ਕੀਤਾ ਹੈ।ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਐਲੀ ਗ੍ਰੀਨ ਮੈਰਿਜ ਪੈਲੇਸ 'ਚ ਗੋਲੀਆਂ ਚਲਾਈਆਂ ਗਈਆਂ ਸਨ। ਇਸ ਦੌਰਾਨ ਇੱਕ ਨੌਜਵਾਨ ਜ਼ਖਮੀ ਹੋ ਗਿਆ ਸੀ।





ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
