ਮੁੱਖ ਮੰਤਰੀ ਦੀ ਚੇਤਾਵਨੀ ਤੋਂ ਬਾਅਦ ਮੋਗਾ ਦੇ ਤਹਿਸੀਲਦਾਰ ਨੇ ਹੜਤਾਲ ਖਤਮ ਕਰ ਦਿੱਤੀ

ਤਹਿਸੀਲਦਾਰਾਂ ਦੀ ਹੜਤਾਲ 'ਤੇ ਭੜਕੇ CM ਭਗਵੰਤ ਮਾਨ

ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਦੇ ਅਧਿਕਾਰੀ ਨੂੰ ਕੰਮ 'ਤੇ ਪਰਤਣ ਦੀ ਚੇਤਾਵਨੀ ਤੋਂ ਬਾਅਦ ਇਸ ਤਹਿਸੀਲਦਾਰ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਕੰਮ 'ਤੇ ਪਰਤ ਗਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਦੀ ਚੇਤਾਵਨੀ ਤੋਂ ਬਾਅਦ ਮੋਗਾ ਦੇ ਤਹਿਸੀਲਦਾਰ ਨੇ ਹੜਤਾਲ ਖਤਮ ਕਰ ਦਿੱਤੀ ਹੈ। ਮੋਗਾ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਆਪਣੀ ਸੀਟ ਸੰਭਾਲ ਲਈ ਹੈ ਅਤੇ ਰਜਿਸਟਰੀ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।ਮਾਲ ਅਧਿਕਾਰੀਆਂ ਦੀ ਹੜਤਾਲ ਦੇ ਮੱਦੇਨਜ਼ਰ ਵਧੀਕ ਮੁੱਖ ਸਕੱਤਰ ਮਾਲ ਨੇ ਹੁਕਮ ਜਾਰੀ ਕੀਤੇ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਜ਼ਿਲ੍ਹਿਆਂ ਵਿੱਚ ਤਾਇਨਾਤ ਪੀ.ਸੀ.ਐਸ. ਅਧਿਕਾਰੀਆਂ ਨੂੰ ਸਬ-ਰਜਿਸਟਰਾਰ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਜ਼ਿਲ੍ਹਿਆਂ ਵਿੱਚ ਤਾਇਨਾਤ ਸਾਰੇ ਕਾਨੂੰਨਗੋਆਂ ਅਤੇ ਸੀਨੀਅਰ ਸਹਾਇਕਾਂ, ਜਿਨ੍ਹਾਂ ਨੇ ਤਰੱਕੀ ਲਈ ਵਿਭਾਗੀ ਕਾਗਜ਼ਾਤ ਦਿੱਤੇ ਸਨ ਅਤੇ ਨਾਇਬ ਤਹਿਸੀਲਦਾਰ ਦੇ ਅਹੁਦੇ ‘ਤੇ ਤਰੱਕੀ ਦੇ ਯੋਗ ਹਨ, ਨੂੰ ਜ਼ਿੰਮੇਵਾਰੀ ਸੰਭਾਲਣ ਦੇ ਹੁਕਮ ਜਾਰੀ ਕੀਤੇ ਗਏ ਹਨ।

JOIN US ON

Telegram
Sponsored Links by Taboola