ਹੜ੍ਹਾਂ ਦਾ ਜਾਇਜਾ ਲੈਣ ਪਹੁੰਚੇ PM ਮੋਦੀ, ਕੀ ਪੰਜਾਬ ਨੂੰ ਮਿਲੇਗਾ ਰਾਹਤ ਪੈਕੇਜ ?
ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰ ਕਰ ਦਈਏ ਕਿ ਪਟੀਸ਼ਨਰ ਤੇ ਵਿਧਾਇਕ ਦੀ ਪਤਨੀ ਸਿਮਰਨਜੀਤ ਕੌਰ ਨੇ ਖ਼ਦਸ਼ਾ ਜਤਾਇਆ ਕਿ ਪੰਜਾਬ ਪੁਲੀਸ ਉਨ੍ਹਾਂ ਦੇ ਪਤੀ ਦਾ ‘ਫ਼ਰਜ਼ੀ ਮੁਕਾਬਲਾ’ ਕਰ ਸਕਦੀ ਹੈ। ਜਸਟਿਸ ਤ੍ਰਿਭੂਵਨ ਦਹੀਆ ਦੇ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਲਈ 23 ਸਤੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਇਸ ਤੋਂ ਬਾਅਦ ਇਹ ਮਾਮਲਾ ਮੁੜ ਤੋਂ ਸੁਰਖੀਆਂ ਵਿੱਚ ਆ ਗਿਆ ਹੈ।
Tags :
PM Modi