ਹਉਮੈ ਤੇ ਹੰਕਾਰ ਨੇ ਪੰਥ ਨੂੰ ਇਹ ਦਿਨ ਦਿਖਾਏ, ਹਰਨਾਮ ਸਿੰਘ ਧੁੰਮਾ ਦਾ ਤਿੱਖਾ ਵਾਰ
ਹਉਮੈ ਤੇ ਹੰਕਾਰ ਨੇ ਪੰਥ ਨੂੰ ਇਹ ਦਿਨ ਦਿਖਾਏ, ਹਰਨਾਮ ਸਿੰਘ ਧੁੰਮਾ ਦਾ ਤਿੱਖਾ ਵਾਰ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵਜੋਂ ਹੋਈ ਨਿਯੁਕਤੀ ਤੇ ਦਸਤਾਰਬੰਦੀ ਨੂੰ ਲੈ ਕੇ ਪੰਥ ਅੰਦਰ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਖ ਸੰਸਥਾਵਾਂ ਤੇ ਵਿਦਵਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਦਸਤਾਰਬੰਦੀ ਵੇਲੇ ਮਰਿਆਦਾ ਦੀ ਉਲੰਘਣਾ ਹੋਈ ਹੈ ਪਰ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਧੜੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰਾ ਕਾਰਜ ਮਰਿਆਦਾ ਮੁਤਾਬਕ ਹੀ ਹੋਇਆ ਹੈ। ਅਜਿਹੇ ਵਿੱਚ ਬਹੁਤ ਸਾਰੀ ਸਿੱਖ ਸੰਗਤ ਸ਼ਸ਼ੋਪੰਜ ਵਿੱਚ ਹੈ ਕਿ ਆਖਰ ਅਸਲੀਅਤ ਕੀ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਜਾਂ ਕਾਰਜਕਾਰੀ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਸੰਭਾਲ ਦੀ ਵਿਧੀ ਵਿਧਾਨ ਬਾਰੇ ਵਿਸਤਾਰ ਨਾਲ ਦੱਸਿਆ ਹੈ। ਆਓ ਜਾਣਦੇ ਹਾਂ....
1. ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਸਮਾਗਮ ਕਰਨ ਬਾਰੇ ਸੂਚਿਤ ਕੀਤਾ ਜਾਂਦਾ ਹੈ।






















