Protest against Kangana Ranaut's film Emergency |ਫ਼ਿਲਮ ਐਮਰਜੈਂਸੀ 'ਤੇ ਵਿਵਾਦ, ਮਾਹੌਲ ਹੋਇਆ ਤਣਾਅਪੂਰਨ|

Protest against Kangana Ranaut's film Emergency |ਫ਼ਿਲਮ ਐਮਰਜੈਂਸੀ 'ਤੇ ਵਿਵਾਦ, ਮਾਹੌਲ ਹੋਇਆ ਤਣਾਅਪੂਰਨ|

#vikythomassingh #kanganaranaut #filmemergency #sikh #sgpc #punjab #indiragandhi #punjabnews #kangana #youtubeshort #youtubeshorts #youtube

Kangana Ranaut: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' 'ਤੇ ਪੁਆੜਾ! ਸਿਨੇਮਿਆਂ ਦੇ ਬਾਹਰ ਡਟੇ ਸਿੱਖ Kangana Ranaut Film Emergency: ਕੰਗਨਾ ਰਣੌਤ ਦੀ ਵਿਵਾਦਤ ਫਿਲਮ 'ਐਮਰਜੈਂਸੀ' ਅੱਜ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਦੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਰ ਸ਼ਹਿਰ ਵਿੱਚ ਫਿਲਮ ਦੇ 5 ਤੋਂ 10 ਸ਼ੋਅ ਦਿਖਾਏ ਜਾ ਰਹੇ ਹਨ। ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ। ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫਿਲਮ 'ਤੇ ਇਤਿਹਾਸਕ ਤੱਥਾਂ ਨੂੰ ਕਥਿਤ ਤੌਰ 'ਤੇ ਤੋੜ-ਮਰੋੜ ਕੇ ਪੇਸ਼ ਕਰਨ ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਸ਼੍ਰੋਮਣੀ ਕਮੇਟੀ ਦੇ ਸੱਦੇ 'ਤੇ ਸਿੱਖ ਸੰਗਠਨਾਂ ਨੇ ਪੀਵੀਆਰ ਸਿਨੇਮਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਫਿਲਮ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਪੱਤਰ ਵਿੱਚ ਮੰਗ ਕੀਤੀ ਸੀ ਕਿ ਪੰਜਾਬ ਵਿੱਚ ਫਿਲਮ 'ਐਮਰਜੈਂਸੀ' 'ਤੇ ਪਾਬੰਦੀ ਲਗਾਈ ਜਾਵੇ। ਧਾਮੀ ਨੇ ਕਿਹਾ ਸੀ ਕਿ ਫਿਲਮ ਵਿੱਚ 1975 ਦੀ ਐਮਰਜੈਂਸੀ ਦੌਰਾਨ ਸਿੱਖ ਭਾਈਚਾਰੇ ਤੇ ਉਨ੍ਹਾਂ ਦੇ ਸੰਘਰਸ਼ ਨੂੰ ਜਿਸ ਤਰ੍ਹਾਂ ਦਰਸਾਇਆ ਗਿਆ ਹੈ, ਉਹ ਇਤਿਹਾਸਕ ਤੱਥਾਂ ਨਾਲ ਮੇਲ ਨਹੀਂ ਖਾਂਦਾ ਤੇ ਸਿੱਖਾਂ ਦੇ ਅਕਸ ਨੂੰ ਗਲਤ ਢੰਗ ਨਾਲ ਪੇਸ਼ ਕਰਦਾ ਹੈ। ਧਾਮੀ ਨੇ ਇਹ ਵੀ ਦੋਸ਼ ਲਾਇਆ ਕਿ ਫਿਲਮ ਵਿੱਚ ਸਿੱਖਾਂ ਨੂੰ ਨਕਾਰਾਤਮਕ ਰੂਪ ਵਿੱਚ ਦਰਸਾਇਆ ਗਿਆ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਤੇ ਇਤਿਹਾਸਕ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ ਤੇ ਪੰਜਾਬ ਵਿੱਚ ਇਸ ਫਿਲਮ ਦੀ ਰਿਲੀਜ਼ ਨੂੰ ਰੋਕੇ। ਉਧਰ, ਕੰਗਨਾ ਰਣੌਤ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਫਿਲਮ ਵਿੱਚ ਸਿੱਖ ਭਾਈਚਾਰੇ ਵਿਰੁੱਧ ਕੋਈ ਅਪਮਾਨਜਨਕ ਬਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਸੀ ਕਿ 'ਐਮਰਜੈਂਸੀ' ਇਤਿਹਾਸਕ ਤੱਥਾਂ 'ਤੇ ਅਧਾਰਤ ਹੈ ਤੇ ਇਸ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਹੇਠ ਦੇਸ਼ ਵਿੱਚ ਲਗਾਈ ਗਈ ਐਮਰਜੈਂਸੀ ਦੀ ਸੱਚਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸ ਦਈਏ ਕਿ ਫਿਲਮ ਦੇ ਪਹਿਲੇ ਟ੍ਰੇਲਰ ਵਿੱਚ ਪੰਜਾਬ ਵਿੱਚ ਅੱਤਵਾਦ ਦੇ ਦੌਰ ਦੇ ਨਾਲ-ਨਾਲ ਬੰਗਲਾਦੇਸ਼ ਦੀ ਆਜ਼ਾਦੀ ਦੇ ਦੌਰ ਨੂੰ ਵੀ ਦਿਖਾਇਆ ਗਿਆ ਸੀ। ਇਸ ਕਾਰਨ ਇਸ ਫਿਲਮ ਨੂੰ ਬੰਗਲਾਦੇਸ਼ ਵਿੱਚ ਬੈਨ ਕਰ ਦਿੱਤਾ ਗਿਆ ਹੈ। ਤਾਜ਼ਾ ਰਿਲੀਜ਼ ਹੋਏ ਟ੍ਰੇਲਰ ਵਿੱਚ ਅੱਤਵਾਦ, ਬਲੂ ਸਟਾਰ ਆਪ੍ਰੇਸ਼ਨ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨਾਲ ਸਬੰਧਤ ਕੋਈ ਵੀ ਦ੍ਰਿਸ਼ ਨਹੀਂ ਦਿਖਾਇਆ ਗਿਆ। ਇਸ ਦੇ ਬਾਵਜੂਦ ਐਸਜੀਪੀਸੀ ਨੇ ਫਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਫਿਲਮ ਨੂੰ ਰਿਲੀਜ਼ ਤੋਂ ਪਹਿਲਾਂ ਕਿਸੇ ਵੀ ਧਾਰਮਿਕ ਸੰਗਠਨ ਨੇ ਪਾਸ ਨਹੀਂ ਕੀਤਾ। ਇਹ ਫਿਲਮ 1975-77 ਦੌਰਾਨ ਇੰਦਰਾ ਗਾਂਧੀ ਦੁਆਰਾ ਲਗਾਈ ਗਈ ਐਮਰਜੈਂਸੀ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਦਰਸਾਉਂਦੀ ਹੈ। ਖਾਸ ਤੌਰ 'ਤੇ ਇਹ ਸਿੱਖਾਂ ਵਿਰੁੱਧ ਕਥਿਤ ਅੱਤਿਆਚਾਰਾਂ, ਹਰਿਮੰਦਰ ਸਾਹਿਬ 'ਤੇ ਫੌਜ ਦੀ ਕਾਰਵਾਈ ਤੇ ਹੋਰ ਵਿਵਾਦਪੂਰਨ ਘਟਨਾਵਾਂ ਨੂੰ ਦਰਸਾਉਂਦੀ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਫਿਲਮ ਵਿੱਚ ਇਨ੍ਹਾਂ ਘਟਨਾਵਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਮੁੱਦੇ 'ਤੇ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ। kangana ranaut,kangana ranaut news,emergency kangana ranaut,kangana ranaut new movie,kangana ranaut emergency,kangana ranaut interview,kangana ranaut latest news,kangana ranaut movies,kangana ranaut controversy,kangana ranaut movie,kangna ranaut,emergency movie kangana ranaut,kangana ranaut speech,kangana ranaut podcast,kangana ranaut emergency trailer,kangana ranaut slap,kangana ranaut video,kangana ranaut security,kangana ranaut emergency film

JOIN US ON

Telegram
Sponsored Links by Taboola