ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ
ABP Sanjha
Updated at:
11 Sep 2024 12:50 PM (IST)
Download ABP Live App and Watch All Latest Videos
View In Appਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ
ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਦਿਨਾਂ ਬਾਅਦ ਮਾਨਸੂਨ ਮੁੜ ਐਕਟਿਵ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ 'ਚ ਇਹ ਆਮ ਦੇ ਕਰੀਬ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਮੀਂਹ ਪੈਣ ਦੀ ਸੰਭਾਵਨਾ ਹੈ।