Ranjit Singh Gill| ਅਸੀਂ ਧਮਕੀਆਂ ਤੋਂ ਨਹੀਂ ਡਰਦੇ, ਜੇ ਗਿੱਲ ਆਪ 'ਚ ਸ਼ਾਮਲ ਹੁੰਦਾ ਫਿਰ? | Abp Sanjha| BJP|
ਅੱਜ ਮੋਗਾ ਵਿੱਚ ਭਾਜਪਾ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਹੱਥਾਂ ਨਾਲ ਕੀਤਾ। ਜ਼ਿਕਰਯੋਗ ਹੈ ਕਿ ਇਸ ਜ਼ਿਲ੍ਹਾ ਦਫ਼ਤਰ ਦਾ ਨੀਂਹ ਪੱਥਰ ਵੀ ਅਸ਼ਵਨੀ ਸ਼ਰਮਾ ਨੇ ਆਪਣੇ ਹੱਥਾਂ ਨਾਲ 18 ਮਾਰਚ 2023 ਨੂੰ ਰੱਖਿਆ ਸੀ। ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਪੂਰੇ ਪੰਜਾਬ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਭਾਜਪਾ ਦਫ਼ਤਰ ਬਣਾਏ ਜਾ ਰਹੇ ਹਨ,
ਜਿੱਥੇ ਭਾਜਪਾ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੇਂਦਰ ਸਰਕਾਰ ਵੱਲੋਂ ਬਣਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਦੇਣ ਲਈ ਸੁਵਿਧਾ ਕੇਂਦਰ ਵੀ ਸ਼ੁਰੂ ਕੀਤੇ ਜਾ ਰਹੇ ਹਨ, ਇੱਥੋਂ ਕੇਂਦਰ ਸਰਕਾਰ ਦੀਆਂ ਸੈਂਕੜੇ ਯੋਜਨਾਵਾਂ ਜਿਵੇਂ ਕਿ ਆਯੁਸ਼ਮਾਨ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਉੱਜਵਲਾ ਯੋਜਨਾ, ਕੱਚੇ ਘਰ ਪੱਕੇ ਬਣਾਉਣ ਲਈ ਪ੍ਰਧਾਨ ਮੰਤਰੀ ਸਹਾਇਤਾ ਰਾਸ਼ੀ, ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਆਦਿ ਦਾ ਲਾਭ ਲੋਕਾਂ ਨੂੰ ਦੇਣ ਲਈ ਹਰ ਤਰ੍ਹਾਂ ਦੇ ਫਾਰਮ ਆਦਿ ਭਰੇ ਜਾਣਗੇ,
ਤਾਂ ਜੋ ਲੋਕਾਂ ਨੂੰ ਯੋਜਨਾਵਾਂ ਦਾ ਲਾਭ ਮਿਲ ਸਕੇ। ਕਿਉਂਕਿ ਇਹ ਦੇਖਿਆ ਗਿਆ ਹੈ ਕਿ ਲੋਕਾਂ ਨੂੰ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਪੂਰਾ ਲਾਭ ਨਹੀਂ ਮਿਲ ਰਿਹਾ ਹੈ। ਇਸ ਲਈ, ਭਾਜਪਾ ਦੇ ਜ਼ਿਲ੍ਹਾ ਦਫ਼ਤਰ ਕੇਂਦਰ ਦੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਣਗੇ।






















