Man st+abs wife in Canada | ਕੈਨੇਡਾ ਜਾ ਵੱ+ਢ ਦਿੱਤੀ ਪਤਨੀ, ਫਿਰ ਮਾਂ ਨੂੰ ਕੌਲ ਕਰ ਦਿਖਾਇਆ ਮੌਕਾ-ਏ-ਵਾਰਦਾਤ

Man st+abs wife in Canada | ਕੈਨੇਡਾ ਜਾ ਵੱ+ਢ ਦਿੱਤੀ ਪਤਨੀ, ਫਿਰ ਮਾਂ ਨੂੰ ਕੌਲ ਕਰ ਦਿਖਾਇਆ ਮੌਕਾ-ਏ-ਵਾਰਦਾਤ

#Canada #Ludhiana #Jagraon #abplive #abpsanjha #crime #punjab

ਜਗਰਾਓਂ ਤੋਂ ਕੈਨੇਡਾ ਆਪਣੀ ਧੀ ਨੂੰ ਮਿਲਣ ਆਏ ਇੱਕ ਵਿਅਕਤੀ ਨੇ ਉੱਥੇ ਪਹੁੰਚਣ ਦੇ 5 ਦਿਨਾਂ ਬਾਅਦ ਹੀ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਦੋਸ਼ੀ ਨੇ ਆਪਣੀ ਪਤਨੀ ਨੂੰ ਕੁੱਟਿਆ ਅਤੇ ਘਟਨਾ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਭੇਜਿਆ। ਘਟਨਾ ਦੀ ਸੂਚਨਾ ਮਿਲਦੇ ਹੀ ਕੈਨੇਡੀਅਨ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ ਵਾਸੀ ਪਿੰਡ ਮੱਲਾ ਜਗਰਾਉਂ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪਿਤਾ ਹਿੰਮਤ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਬਲਵਿੰਦਰ ਕੌਰ (41) ਦਾ ਵਿਆਹ ਜਗਪ੍ਰੀਤ ਸਿੰਘ ਉਰਫ ਰਾਜੂ ਵਾਸੀ ਪੱਖਵਾਲ ਰੋਡ ਲੁਧਿਆਣਾ ਨਾਲ ਸਾਲ 2000 ਵਿੱਚ ਹੋਇਆ ਸੀ। ਵਿਆਹ ਤੋਂ ਬਾਅਦ ਸਹੁਰੇ ਵਾਲਿਆਂ ਨੇ ਦਾਜ ਦੀ ਮੰਗ ਕਰਕੇ ਬੇਟੀ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।ਜਗਪ੍ਰੀਤ ਸਿੰਘ ਵਾਰ-ਵਾਰ ਬਲਵਿੰਦਰ ਨੂੰ ਫੋਨ ਕਰਦਾ ਰਿਹਾ ਅਤੇ ਉਸ ਨੂੰ ਜਲਦੀ ਕੈਨੇਡਾ ਬੁਲਾਉਣ ਦੀ ਜ਼ਿੱਦ ਕਰਨ ਲੱਗਾ। ਉਸ ਦੀ ਜ਼ਿੱਦ ਕਾਰਨ ਹਰਨੂਰਪ੍ਰੀਤ ਨੇ 11 ਮਾਰਚ 2024 ਨੂੰ ਆਪਣੇ ਪਿਤਾ ਜਗਪ੍ਰੀਤ ਸਿੰਘ ਨੂੰ ਕੈਨੇਡਾ ਬੁਲਾ ਲਿਆ।ਹਿੰਮਤ ਨੇ ਦੱਸਿਆ ਕਿ ਕੈਨੇਡਾ ਪਹੁੰਚਣ ਦੇ 5 ਦਿਨ ਬਾਅਦ ਹੀ ਉਸ ਨੇ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਜਗਪ੍ਰੀਤ ਨੇ ਇਸ ਦੌਰਾਨ ਵੀਡੀਓ ਬਣਾ ਕੇ ਲੁਧਿਆਣਾ 'ਚ ਆਪਣੀ ਮਾਂ ਨੂੰ ਵੀ ਭੇਜ ਦਿੱਤੀ।

JOIN US ON

Telegram
Sponsored Links by Taboola