ਪੜਚੋਲ ਕਰੋ
ਜੇਲ 'ਚ ਬੰਦ ਲੇਡੀ ਕਾਂਸਟੇਬਲ ਅਮਨਦੀਪ ਕੌਰ ਨੂੰ ਲੱਗਾ ਝਟਕਾ
ਬਠਿੰਡਾ ਵਿੱਚ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਸੁਰਖੀਆਂ ਵਿੱਚ ਆਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਮਨਦੀਪ ਦੇ ਵਕੀਲ ਵਿਸ਼ਵਦੀਪ ਸਿੰਘ ਨੇ ਕਿਹਾ ਕਿ ਅਦਾਲਤ ਦਾ ਹੁਕਮ ਆਉਣ ਤੋਂ ਬਾਅਦ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਇਸ ਵੇਲੇ ਅਮਨਦੀਪ ਬਠਿੰਡਾ ਜੇਲ੍ਹ ਵਿੱਚ ਬੰਦ ਹੈ।
ਵਿਜੀਲੈਂਸ ਬਿਊਰੋ ਦੀ ਟੀਮ ਨੇ ਅਮਨਦੀਪ ਨੂੰ 26 ਮਈ ਨੂੰ ਪਿੰਡ ਬਾਦਲ ਵਿੱਚ ਇੱਕ ਗਾਇਕ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਪਹਿਲਾਂ ਉਹ ਵਿਜੀਲੈਂਸ ਪੁਲਿਸ ਰਿਮਾਂਡ 'ਤੇ ਸੀ। ਉਸਦੀ ਸਿਹਤ ਵਿਗੜਨ 'ਤੇ ਉਸਨੂੰ ਉਸਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ
Tags :
Amandeepਹੋਰ ਵੇਖੋ






















