ਬੇਅਦਬੀ ਦੇ ਦੋਸ਼ੀਆਂ ਨੂੰ ਉਹ ਸਜਾ ਮਿਲੂ ਜੋ ਸੁਪਨੇ 'ਚ ਵੀ ਨਾ ਸੋਚੀ ਹੋਉ | beadbi Case| Exclusive Interview|abp
ਬੇਅਦਬੀ ਦੇ ਦੋਸ਼ੀਆਂ ਨੂੰ ਉਹ ਸਜਾ ਮਿਲੂ ਜੋ ਸੁਪਨੇ 'ਚ ਵੀ ਨਾ ਸੋਚੀ ਹੋਉ | beadbi Case| Exclusive Interview
ਵਿਧਾਨ ਸਭਾ ਸਪੀਕਰ ਵੱਲੋਂ ਬੇਅਦਬੀ ਬਿਲ ਤੇ ਬਣਾਈ ਗਈ ਸਲੈਕਟ ਕਮੇਟੀ ਦੀ ਕੱਲ ਹੋਵੇਗੀ ਪਹਿਲੀ ਮੀਟਿੰਗ:- ਨੀਨਾ ਮਿੱਤਲ
ਦੋਸ਼ੀਆਂ ਨੂੰ ਮਿਲੇਗੀ ਸਖਤ ਸਜ਼ਾਵਾਂ, ਧਾਰਮਿਕ ਸੰਗਠਨਾਂ ਦੇ ਨੁਮਿੰਦਿਆਂ ਨਾਲ ਵੀ ਕਰਾਂਗੇ ਵਿਚਾਰ ਵਟਾਂਦਰਾ :- ਕਮੇਟੀ ਮੈਂਬਰ
ਰਾਜਪੁਰਾ 23 ਜੁਲਾਈ (ਗੁਰਪ੍ਰੀਤ ਧੀਮਾਨ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਵੱਲੋ ਪੰਜਾਬ ਦੇ ਵਿੱਚ ਲਗਾਤਾਰ ਵੱਧ ਰਹੀਆ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਵਿਧਾਨ ਸਭਾ ਦੇ ਵਿੱਚ ਇੱਕ ਕਾਨੂੰਨ ਪੇਸ਼ ਕੀਤਾ ਗਿਆ। ਜਿਸ ਨੂੰ ਸਮੂਹ ਰਾਜਨੀਤਿਕ ਦਲਾਂ ਦੇ ਵੱਲੋਂ ਸਰਬ ਸੰਮਤੀ ਦੇ ਨਾਲ ਪਾਸ ਕੀਤਾ ਗਿਆ ਅਤੇ ਇਸ ਕਾਨੂੰਨ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਵੱਲੋਂ 15 ਮੈਂਬਰਾਂ ਕਮੇਟੀ ਬਣਾਈ ਗਈ। ਜਿਸ ਵਿੱਚ ਚੇਅਰਮੈਨ ਇੰਦਰਵੀਰ ਸਿੰਘ ਨਿਜਰ ਸਮੇਤ ਵੱਖ-ਵੱਖ ਪਾਰਟੀਆਂ ਦੇ ਨੁਮਿੰਦਿਆਂ ਨੂੰ ਸ਼ਾਮਿਲ ਕੀਤਾ ਗਿਆ। ਰਾਜਪੁਰਾ ਤੋਂ ਵਿਧਾਇਕ ਮੈਡਮ ਨੀਨਾ ਮਿੱਤਲ ਨੂੰ ਵੀ ਸਿਲੈਕਟ ਕਮੇਟੀ ਦੇ ਮੈਂਬਰ ਬਣਾਇਆ ਗਿਆ। ਇਸ ਦੌਰਾਨ ਉਹਨਾਂ ਏਬੀਪੀ ਸਾਂਝਾ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਖਤ ਕਾਨੂੰਨ ਬਣਾਇਆ ਗਿਆ ਹੈ। ਜਿਸ ਵਿੱਚ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਕੋਈ ਵੀ ਵਿਅਕਤੀ ਧਾਰਮਿਕ ਗ੍ਰੰਥਾਂ ਦੇ ਨਾਲ ਛੇੜਛਾੜ ਨਾ ਕਰੇ। ਉਹਨਾਂ ਕਿਹਾ ਕਿ ਕੱਲ ਸਿਲੈਕਟ ਕਮੇਟੀ ਦੀ ਪਹਿਲੀ ਮੀਟਿੰਗ ਰੱਖੀ ਗਈ ਹੈ ਜਿਸਦੇ ਵਿੱਚ ਵਿਚਾਰ ਵਿਟਾਂਦਰੇ ਕੀਤੇ ਜਾਣਗੇ ਅਤੇ ਉਹਨਾਂ ਕਿਹਾ ਕਿ ਇਸ ਦੌਰਾਨ ਧਾਰਮਿਕ ਸ਼ਖਸ਼ੀਅਤਾਂ ਦੇ ਨਾਲ ਵੀ ਗੱਲਬਾਤ ਕਰਕੇ ਕਾਨੂੰਨ ਨੂੰ ਹੋਰ ਸਖਤ ਬਣਾਏ ਜਾਵੇਗਾ।





















