ਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

Continues below advertisement

ਕਿਸਾਨ ਅੰਦਲੋਨ ਨੂੰ ਅੱਜ ਵੱਡਾ ਹੁਲਾਰਾ ਮਿਲਿਆ ਹੈ। ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦਾ ਜਥਾ ਖਨੌਰੀ ਬਾਰਡਰ ਉਪਰ ਪਹੁੰਚ ਗਿਆ ਹੈ। ਐਸਕੇਐਮ ਨੇ ਵੀਰਵਾਰ ਨੂੰ ਹੀ ਖਨੌਰੀ ਤੇ ਸ਼ੰਭੂ ਬਾਰਡਰਾਂ ਉਪਰ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਸੀ। ਅੱਜ ਐਸਕੇਐਮ ਦਾ ਜਥਾ ਖਨੌਰੀ ਪਹੁੰਚਣ ਨਾਲ ਕਿਸਾਨਾਂ ਦਾ ਹੌਸਲੇ ਬੁਲੰਦ ਹੋ ਗਏ।

ਖਨੌਰੀ ਪਹੁੰਚੇ ਕਿਸਾਨ ਲੀਡਰਾਂ ਨੇ ਕਿਹਾ ਕਿ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਹੋਈ ਮਹਾਪੰਚਾਇਤ ਦੌਰਾਨ ਸੰਯੁਕਤ ਕਿਸਾਨ ਮੋਰਚਾ (SKM) ਨੇ ਅੰਦੋਲਨ ਦੇ ਸਮਰਥਨ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਕਿਸਾਨ ਆਗੂਆਂ ਦੀ 6 ਮੈਂਬਰੀ ਕਮੇਟੀ ਦੀ ਅਗਵਾਈ ਹੇਠ 101 ਕਿਸਾਨਾਂ ਦਾ ਜਥਾ ਖਨੌਰੀ ਸਰਹੱਦ 'ਤੇ ਪਹੁੰਚਿਆ ਹੈ। ਇੱਥੇ ਅੰਦੋਲਨ ਦੀ ਅਗਵਾਈ ਕਰ ਰਹੇ ਲੀਡਰਾਂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਤੋਂ ਸਮਰਥਨ 'ਤੇ ਸਹਿਮਤੀ ਲਈ ਜਾਵੇਗੀ।

ਕਿਸਾਨ ਲੀਡਰਾਂ ਨੇ ਮੋਗਾ ਮਹਾਂਪੰਚਾਇਤ ਵਿੱਚ ਫੈਸਲਾ ਕੀਤਾ ਸੀ ਕਿ ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਏਕਤਾ ਕਮੇਟੀ ਵਿੱਚ ਸ਼ਾਮਲ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ, ਡਾ. ਦਰਸ਼ਨਪਾਲ ਤੇ ਕ੍ਰਿਸ਼ਨਾ ਪ੍ਰਸਾਦ 101 ਕਿਸਾਨਾਂ ਦੇ ਜਥੇ ਨਾਲ ਖਨੌਰੀ ਤੇ ਸ਼ੰਭੂ ਬਾਰਡਰ ਵਿਖੇ ਏਕਤਾ ਦਾ ਮਤਾ ਲੈ ਕੇ ਜਾਣਗੇ, ਜਿਸ ਵਿੱਚ 15 ਜਨਵਰੀ ਨੂੰ ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਾਂਝੀ ਮੀਟਿੰਗ ਕਰਨ ਦਾ ਸੱਦਾ ਵੀ ਸ਼ਾਮਲ ਹੈ।

Continues below advertisement

JOIN US ON

Telegram