Chandigarh ਧਰਨੇ ਤੋਂ ਪਹਿਲਾਂ SKM ਦੇ ਕਿਸਾਨਾਂ ਦੀ CM Bhagwant Mann ਨਾਲ ਮੀਟਿੰਗ|Punjab News
Chandigarh ਧਰਨੇ ਤੋਂ ਪਹਿਲਾਂ SKM ਦੇ ਕਿਸਾਨਾਂ ਦੀ CM Bhagwant Mann ਨਾਲ ਮੀਟਿੰਗ|Punjab News
: ਸੰਯੁਕਤ ਕਿਸਾਨ ਮੋਰਚੇ ਨੇ ਐਮਰਜੈਂਸੀ ਬੈਠਕ ਸੱਦੀ ਹੈ, ਇਹ ਲੁਧਿਆਣੇ ਸਥਿਤ ਕਰਨੈਲ ਸਿੰਘ ਈਸੜੂ ਭਵਨ ਵਿੱਚ 11 ਵਜੇ ਬੈਠਕ ਹੋਵੇਗੀ। ਪੰਜਾਬ ਸਰਕਾਰ ਨਾਲ ਅੱਜ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕੱਲ੍ਹ ਆਪਸੀ ਵਿਚਾਰ ਕੀਤਾ ਜਾਵੇਗਾ। ਬੈਠਕ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਪੰਜ ਮਾਰਚ ਦੇ ਮੋਰਚੇ ਨੂੰ ਲੈ ਕੇ ਵੱਡਾ ਐਲਾਨ ਹੋ ਸਕਦਾ ਹੈ। ਸੰਯੁਕਤ ਕਿਸਾਨ ਮੋਰਚਾ (SKM) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਲਗਭਗ ਦੋ ਘੰਟੇ ਚੱਲੀ ਮੀਟਿੰਗ ਖਤਮ ਹੋ ਗਈ ਹੈ। ਹਾਲਾਂਕਿ, ਮੀਟਿੰਗ ਵਿੱਚ ਕਿਸੇ ਵੀ ਮੁੱਦੇ 'ਤੇ ਸਹਿਮਤੀ ਨਹੀਂ ਬਣ ਸਕੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨ 5 ਤਰੀਕ ਨੂੰ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੁੱਖ ਮੰਤਰੀ ਗੁੱਸੇ ਵਿੱਚ ਆ ਗਏ ਅਤੇ ਮੀਟਿੰਗ ਵਿਚਕਾਰੋਂ ਹੀ ਚਲੇ ਗਏ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਸਾਹਮਣੇ ਦੱਸਿਆ ਕਿ ਮੁੱਖ ਮੰਤਰੀ ਨੂੰ ਕਿਸੇ ਗੱਲ ਉੱਤੇ ਗ਼ੁੱਸਾ ਆ ਗਿਆ ਤੇ ਧਰਨੇ ਦੀ ਗੱਲ ਉੱਤੇ ਕਿਹਾ ਕਿ ਜੋ ਕਰਨਾ ਕਰ ਲਵੋ। ਇਸ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਉਹ ਹੁਣ 5 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ






















