ਝੋਨੇ ਦੀ ਖਰੀਦ ਲਈ CM Mann ਨੇ ਲਈ ਮੀਟਿੰਗ, ਕੀ ਨਿਕਲਿਆ ਹੱਲ਼?

Continues below advertisement

ਝੋਨੇ ਦੀ ਖਰੀਦ ਲਈ CM Mann ਨੇ ਲਈ ਮੀਟਿੰਗ, ਕੀ ਨਿਕਲਿਆ ਹੱਲ਼?

 

 ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਸੱਦੀ ਹੈ। ਇਹ ਮੀਟਿੰਗ ਜਲਦੀ ਹੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਸ਼ੁਰੂ ਹੋਵੇਗੀ। ਇਸ ਵਿੱਚ ਝੋਨੇ ਦੀ ਲਿਫਟਿੰਗ ਸਮੇਤ ਹਰ ਪੁਆਇੰਟ 'ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਹਾਜ਼ਰ ਰਹਿਣਗੇ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਿਸਾਨਾਂ ਅਤੇ ਮੁੱਖ ਮੰਤਰੀ ਵਿਚਾਲੇ ਬੈਠਕ ਹੋਈ ਸੀ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਚਾਰ ਦਿਨਾਂ ਅੰਦਰ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਈ ਤਾਂ ਉਹ ਮੁੜ ਸੰਘਰਸ਼ ਦੇ ਰਾਹ 'ਤੇ ਆਉਣਗੇ।

 

ਸੂਬੇ ਵਿੱਚ ਝੋਨੇ ਦੀ ਖਰੀਦ ਦਾ ਮੁੱਦਾ ਬਹੁਤ ਅਹਿਮ ਹੈ। ਕਿਉਂਕਿ ਝੋਨਾ ਸੂਬੇ ਦੇ ਕਿਸਾਨਾਂ ਦੀਆਂ ਪ੍ਰਮੁੱਖ ਫ਼ਸਲਾਂ ਵਿੱਚੋਂ ਇੱਕ ਹੈ। ਪਰ ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਝੋਨਾ ਖਰੀਦਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ 'ਤੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਨੇ 25 ਥਾਵਾਂ 'ਤੇ ਟੋਲ ਪਲਾਜ਼ਿਆਂ ਅਤੇ 25 ਨੇਤਾਵਾਂ (ਆਪ ਵਿਧਾਇਕਾਂ, ਮੰਤਰੀਆਂ ਅਤੇ ਭਾਜਪਾ ਨੇਤਾਵਾਂ) ਦੇ ਘਰਾਂ ਦਾ ਘਿਰਾਓ ਕੀਤਾ ਹੈ।

Continues below advertisement

JOIN US ON

Telegram