ਜੇਲ ਚੋਂ ਨਿਕਲਦੇ ਹੀ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ ) ਤੇ ਕਿਸਾਨ ਮਜ਼ਦੂਰ ਸੰਗਠਨ (KMM) ਵਿਚਕਾਰ ਮਤਭੇਦ ਉਭਰ ਕੇ ਸਾਹਮਣੇ ਆਏ ਹਨ। ਸਰਵਣ ਸਿੰਘ ਪੰਧੇਰ ਦੇ ਸਮਰਥਨ ਵਾਲੇ KKM ਨੇ ਕੱਲ੍ਹ ਸੋਮਵਾਰ, 31 ਮਾਰਚ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਸੰਸਥਾ SKM (ਗੈਰ-ਰਾਜਨੀਤਿਕ) ਨੇ ਇਸ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। SKM ਗੈਰ-ਰਾਜਨੀਤਿਕ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਹੀਂ ਹੋਣਗੇ ਜਿਸ ਤੋਂ ਬਾਅਦ ਇਹ ਸਪੱਸ਼ਟ ਹੈ ਕਿ ਦੋਵਾਂ ਸੰਗਠਨਾਂ ਵਿਚਕਾਰ ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਗੱਠਜੋੜ ਹੁਣ ਟੁੱਟ ਗਿਆ ਹੈ।
ਜ਼ਿਕਰ ਕਰ ਦਈਏ ਕਿ ਕਿਸਾਨ ਮਜ਼ਦੂਰ ਮੋਰਚਾ ਨੇ 31 ਮਾਰਚ ਨੂੰ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਸਰਵਣ ਸਿੰਘ ਪੰਧੇਰ ਨੇ ਜ਼ਿਲ੍ਹਿਆਂ ਵਿੱਚ ਕੀਤੇ ਜਾਣ ਵਾਲੇ ਘੇਰਾਬੰਦੀਆਂ ਦੀ ਸੂਚੀ ਜਾਰੀ ਕੀਤੀ ਹੈ