ਪੜਚੋਲ ਕਰੋ
Advertisement
ਪਟਿਆਲਾ ਦੀ ਮੰਡੀ 'ਚ ਪਹੁੰਚੇ ਸਿਹਤ ਮੰਤਰੀ ਬਲਬੀਰ, ਕਿਸਾਨਾਂ ਨੂੰ ਕਹੀ ਵੱਡੀ ਗੱਲ
ਪਟਿਆਲਾ ਦੀ ਮੰਡੀ 'ਚ ਪਹੁੰਚੇ ਸਿਹਤ ਮੰਤਰੀ ਬਲਬੀਰ, ਕਿਸਾਨਾਂ ਨੂੰ ਕਹੀ ਵੱਡੀ ਗੱਲ
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਆੜਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਬਾਰੇ ਜਾਣਕਾਰੀ ਹਾਸਿਲ ਕੀਤੀ ਇਸ ਮੌਕੇ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਮੰਡੀਆਂ ਦੇ ਵਿੱਚ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਆੜਤੀਆਂ ਅਤੇ ਸੈਲਰ ਮਾਲਕਾਂ ਦੇ ਹਿੱਤਾਂ ਦੇ ਲਈ ਹਰ ਵਕਤ ਤਿਆਰ ਹੈ ਅਤੇ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਅਤੇ ਨੁਕਸਾਨ ਨਹੀਂ ਝੱਲਣਾ ਪਵੇਗਾ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਇਹ ਬੇਨਤੀ ਕਰ ਚੁੱਕੀ ਸੀ ਕਿ ਉਹ ਰਾਇਸ ਮਿੱਲਾਂ ਦੇ ਵਿੱਚ ਪਏ ਹੋਏ ਚਾਵਲ ਨੂੰ ਕੇਂਦਰੀ ਪੂਲ ਦੇ ਲਈ ਮੰਗਵਾ ਲਵੇ ਪਰ ਅਜਿਹਾ ਬਹੁਤ ਦੇਰੀ ਨਾਲ ਕੀਤਾ ਗਿਆ ਦੂਜੇ ਪਾਸੇ ਪੰਜਾਬ ਦੇ ਫੰਡਾਂ ਨੂੰ ਵੀ ਨਹੀਂ ਦਿੱਤਾ ਗਿਆ ਜਿਸ ਕਰਕੇ ਮੰਡੀਆਂ ਦੇ ਵਿੱਚ ਬਣਨ ਵਾਲੇ ਕਈ ਤਰ੍ਹਾਂ ਦੇ ਕਿਸਾਨਾਂ ਨੂੰ ਸਹੂਲਤ ਦੇਣ ਵਾਲੇ ਕੰਮ ਨਹੀਂ ਹੋ ਰਹੇ ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦੇ ਫੰਡਾਂ ਨੂੰ ਸਮੇਂ ਸਿਰ ਜਾਰੀ ਕਰ ਦਿੰਦੀ ਤਾਂ ਮੰਡੀਆਂ ਦੇ ਵਿੱਚ ਬਾਥਰੂਮ ਵੱਡੇ ਸ਼ੈਡ ਅਤੇ ਹੋਰ ਵਧੀਆ ਸਹੂਲਤਾਂ ਹੁਣ ਨੂੰ ਮਿਲ ਜਾਣੀਆਂ ਚਾਹੀਦੀਆਂ ਸਨ ਪਰ ਪੰਜਾਬ ਸਰਕਾਰ ਫਿਰ ਵੀ ਕਿਸਾਨਾਂ ਆੜਤੀਆਂ ਦੇ ਲਈ ਲਗਾਤਾਰ ਕੰਮ ਕਰ ਰਹੀ ਹੈ। ਅਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਕਰਦੀ ਰਹੇਗੀ ਉਹਨਾਂ ਅੱਗੇ ਕਿਹਾ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਸਹੀ ਸਮੇਂ ਦੇ ਉੱਪਰ ਵਿਕ ਜਾਵੇ ਤੇ ਲਿਫਟਿੰਗ ਹੋ ਜਾਵੇ ਇਹਦੇ ਲਈ ਉਹ ਅਧਿਕਾਰੀਆਂ ਦੇ ਨਾਲ ਲਗਾਤਾਰ ਸੰਪਰਕ ਦੇ ਵਿੱਚ ਹਨ ਅਤੇ ਆਉਣ ਵਾਲੇ ਦੋ ਦਿਨਾਂ ਦੇ ਵਿੱਚ ਸਾਰੀ ਸਮੱਸਿਆ ਨੂੰ ਹੱਲ ਕਰ ਲਿਆ ਜਾਵੇਗਾ
ਦੂਜੇ ਪਾਸੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਮੰਡੀਆਂ ਦੇ ਵਿੱਚ ਪੂਰੇ ਪ੍ਰਬੰਧ ਕੀਤੇ ਹੋਏ ਹਨ ਅਤੇ ਲਿਫਟਿੰਗ ਦੀ ਜੇਕਰ ਸਮੱਸਿਆ ਆ ਰਹੀ ਹੈ ਤਾਂ ਉਹ ਸਿਰਫ ਸੈਲਰਾਂ ਕਰਕੇ ਆ ਰਹੀ ਹੈ ਕਿਉਂਕਿ ਸੈਲਰਾਂ ਦੇ ਵਿੱਚ ਫਿਲਹਾਲ ਪਿਛਲੇ ਸੀਜ਼ਨ ਦਾ ਮਾਲ ਭਰਿਆ ਪਿਆ ਤੇ ਜਿਵੇਂ ਹੀ ਉਹ ਸਮੱਸਿਆ ਹੱਲ ਹੁੰਦੀ ਹੈ ਮੰਡੀ ਦੇ ਵਿੱਚ ਝੋਨੇ ਦੀ ਖਰੀਦ ਚ ਹੋਰ ਤੇਜ਼ੀ ਆ ਜਾਵੇਗੀ ਉਹਨਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਸਹੂਲਤ ਦੇ ਲਈ ਪੂਰੀ ਤਰਹਾਂ ਦੇ ਨਾਲ ਬਚਣ ਵੱਧ ਹਾਂ ਤੇ ਮੰਡੀਆਂ ਦੇ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰਹਾਂ ਦੀ ਪਰੇਸ਼ਾਨੀ ਆੜਤੀ ਐਸੋਸੀਏਸ਼ਨ ਦੇ ਵੱਲੋਂ ਨਹੀਂ ਆਉਣ ਦਿੱਤੀ ਜਾਵੇਗੀ।
ਪਟਿਆਲਾ
Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਅੰਮ੍ਰਿਤਸਰ
ਟ੍ਰੈਂਡਿੰਗ ਟੌਪਿਕ
Advertisement