ਹੜ੍ਹ ਪੀੜਤ ਮਹਿਲਾ 'ਤੇ ਭੜਕੀ ਕੰਗਨਾ ਕਿਹਾ ਮੇਰਾ ਵੀ ਹੋਇਆ ਲੱਖਾਂ ਦਾ ਨੁਕਸਾਨ

ਹੜ੍ਹਾਂ ਦੀ ਸਥਿਤੀ ਤੇ ਬਰਸਾਤ ਦੇ ਸੀਜਨ ਦੇ ਮੱਦੇਨਜਰ ਸਿਹਤ ਵਿਭਾਗ ਦੀਆਂ ਟੀਮਾਂ ਮੁਸ਼ਤੈਦ

ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਘਰ ਘਰ ਜਾ ਕੇ ਕੀਤਾ ਜਾ ਰਿਹਾ ਹੈ ਸਰਵੇ

ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨ ਰਹਿਣ ਦੀ ਕੀਤੀ ਜਾ ਰਹੀ ਹੈ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਗਗਨ ਖਿਪਲਾ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਪੀ.ਐੱਚ.ਸੀ. ਕੌਹਰੀਆਂ ਦੀ ਅਗਵਾਈ ਵਿੱਚ ਹੜ੍ਹਾਂ ਦੀ ਸਥਿਤੀ ਅਤੇ ਬਰਸਾਤਾਂ ਦੇ ਸੀਜਨ ਦੇ ਮੱਦੇਨਜਰ ਸਿਹਤ ਵਿਭਾਗ ਦੀਆਂ ਟੀਮਾਂ ਨਿਰੰਤਰ ਕਾਰਜਸ਼ੀਲ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿਛਲੇ ਦਿਨਾਂ ਤੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਤਾਂ ਜੋ ਬੁਖ਼ਾਰ ਆਦਿ ਦੇ ਕੇਸਾਂ ਦਾ ਪਤਾ ਲਗਾਇਆ ਜਾ ਸਕੇ। ਮੈਡੀਕਲ ਟੀਮਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਜਾਂਚ ਕਰ ਰਹੀਆਂ ਹਨ ਤੇ ਦਵਾਈਆਂ ਦੇ ਰਹੀਆਂ ਹਨ।
ਡਾ. ਗਗਨ ਖਿਪਲਾ ਨੇ ਕਿਹਾ ਕਿ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਆਪਣੇ ਆਲੇ ਦੁਆਲੇ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸਰੀਰ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਨੂੰ ਉਬਾਲ ਕੇ ਪੀਤਾ ਜਾਵੇ ਜਾਂ ਕਲੋਰੀਨੇਸ਼ਨ ਕਰਕੇ ਪਾਣੀ ਪੀਤਾ ਜਾਵੇ। ਉਨ੍ਹਾਂ ਕਿਹਾ ਕਿ ਬੁਖ਼ਾਰ, ਚਮੜੀ ਤੇ ਦਾਣੇ ਜਾਂ ਜੋੜਾਂ ਦਾ ਦਰਦ ਹੋਣ ‘ਤੇ ਤੁਰੰਤ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਤਾਲਮੇਲ ਕੀਤਾ ਜਾਵੇ।

JOIN US ON

Telegram
Sponsored Links by Taboola