ਬੁਰੇ ਫਸੇ MLA ਗੁਰਲਾਲ ਘਨੌਰ, ਟਰਾਲੀਆਂ ਚੋਰੀ ਮਾਮਲੇ ਦੀ FIR ਸਵਾਲਾਂ ਦੇ ਘੇਰੇ 'ਚ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਨੂੰ ਮਾਹੌਲ ਫਿਰ ਭੱਖ ਗਿਆ। ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਬਾਜਵਾ ਆਪਣੇ ਬਿਆਨ ਲਈ ਮੁਆਫ਼ੀ ਮੰਗਣ। ਪੰਜਾਬ ਵਿਧਾਨ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਜਦੋਂ ਦੂਜਾ ਸੈਸ਼ਨ ਹੋਇਆ ਤਾਂ ਇਸ 'ਤੇ ਫਿਰ ਵਿਵਾਦ ਖੜ੍ਹਾ ਹੋ ਗਿਆ। ਇਸ ਤੋਂ ਬਾਅਦ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਲਈ ਭਾਰਤ ਰਤਨ ਦੀ ਮੰਗ ਕਰ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬਾਜਵਾ ਨੂੰ ਕਿਹਾ ਕਿ ਉਹ ਦੱਸਣ ਕਿ ਸੰਤ ਸੀਚੇਵਾਲ ਮਾਡਲ ਵਿੱਚ ਕੀ ਕਮੀਆਂ ਹਨ।
ਇਸ ਤੋਂ ਇਲਾਵਾ ਹੋਰ ਵਿਧਾਇਕ ਵੀ ਇਸ ਮੁੱਦੇ 'ਤੇ ਹੰਗਾਮਾ ਕਰ ਰਹੇ ਸਨ। ਇਸ ਤੋਂ ਬਾਅਦ, ਕਾਰਵਾਈ ਦੂਜੀ ਵਾਰ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਜਿਸ ਤੋਂ ਬਾਅਦ ਇਹ ਦੁਬਾਰਾ ਸ਼ੁਰੂ ਹੋ ਗਿਆ ਹੈ। ਇਹ ਵਿਵਾਦ ਕਾਫ਼ੀ ਦੇਰ ਤੱਕ ਜਾਰੀ ਰਿਹਾ। ਇਸ ਤੋਂ ਬਾਅਦ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ। ਹੁਣ ਸਦਨ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।