ਪੜਚੋਲ ਕਰੋ
ਘਰੋਂ ਨਿਕਲਣ ਤੋਂ ਪਹਿਲਾਂ ਸੋਚ ਕੇ ਨਿਕਲਿਓ, ਅੱਜ ਹੋਣਾ ਪੈ ਸਕਦਾ ਖੱਜਲ ਖੁਆਰ| PRTC | Punbus| CM Bhagwant Mann
ਪੰਜਾਬ ਦੇ ਸਰਕਾਰੀ ਬੱਸ ਟਰਾਂਸਪੋਰਟ PRTC, PUNBUS ਅਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3,000 ਬੱਸਾਂ ਅੱਜ ਤੋਂ ਸੜਕਾਂ 'ਤੇ ਨਹੀਂ ਚੱਲਣਗੀਆਂ। PRTC, PUNBUS ਅਤੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀਆਂ ਯੂਨੀਅਨਾਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਯਾਤਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਅਜੇ ਤੱਕ ਕੋਈ ਹੱਲ ਨਹੀਂ ਲੱਭਿਆ ਹੈ। ਕਿਲੋਮੀਟਰ ਸਕੀਮ ਤਹਿਤ ਬੱਸ ਪਰਮਿਟ ਦੇਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਟੈਂਡਰ ਜਾਰੀ ਕਰਨ ਦੇ ਮੁੱਦੇ 'ਤੇ ਸੂਬਾ ਸਰਕਾਰ ਅਤੇ ਕਰਮਚਾਰੀ ਯੂਨੀਅਨਾਂ ਵਿਚਕਾਰ ਗੱਲਬਾਤ ਬੇਸਿੱਟਾ ਰਹਿਣ 'ਤੇ ਹੜਤਾਲ ਦਾ ਐਲਾਨ ਕੀਤਾ ਗਿਆ। ਯੂਨੀਅਨਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ।
Tags :
Prtc Punbusਹੋਰ ਵੇਖੋ

















